Latest news

21 ਵਿਦਿਆਰਥੀਆਂ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ

21 ਵਿਦਿਆਰਥੀਆਂ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ

 

 

– ਸਟਾਫ਼ ਦੇ ਨਾਲ-ਨਾਲ ਸਾਰੇ ਵਿਦਿਆਰਥੀਆਂ ਦਾ ਟੈਸਟ ਕਰਵਾਉਣ ਦੇ ਹੁਕਮ

 

 

ਸਿੱਖਿਆ ਫੋਕਸ, ਚੰਡੀਗੜ੍ਹ। ਮੁਹਾਲੀ ਦੇ ਇਕ ਨਿੱਜੀ ਸਕੂਲ ਵਿੱਚ 21 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਕਲਾਸਾਂ ਦਸ ਦਿਨਾਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ। ਸਿਹਤ ਅਧਿਕਾਰੀਆਂ ਨੇ ਸਕੂਲ ਪ੍ਰਸ਼ਾਸਨ ਨੂੰ ਸਟਾਫ਼ ਦੇ ਨਾਲ-ਨਾਲ ਸਾਰੇ ਵਿਦਿਆਰਥੀਆਂ ਦੇ ਟੈਸਟ ਕਰਵਾਉਣ ਲਈ ਕਿਹਾ।

 

 

ਸਿਹਤ ਅਧਿਕਾਰੀਆਂ ਦੇ ਅਨੁਸਾਰ, ਮੰਗਲਵਾਰ ਨੂੰ ਪੰਜ ਵਿਦਿਆਰਥੀਆਂ ਦਾ ਟੈਸਟ ਪਾਜ਼ੇਟਿਵ ਆਇਆ, ਜਿਸ ਤੋਂ ਬਾਅਦ ਕੁਝ ਹੋਰਾਂ ਦੇ ਸੈਂਪਲ ਲਏ ਗਏ ਅਤੇ 16 ਵਿਦਿਆਰਥੀ ਪਾਜ਼ੇਟਿਵ ਪਾਏ ਗਏ। ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਹਤਿਆਤ ਵਜੋਂ ਸਕੂਲ ਪ੍ਰਬੰਧਕਾਂ ਨੂੰ ਅਗਲੇ ਦਸ ਦਿਨਾਂ ਲਈ ਕਲਾਸਾਂ ਮੁਅੱਤਲ ਕਰਨ ਲਈ ਕਿਹਾ ਗਿਆ ਹੈ।

Leave a Reply

Your email address will not be published.

%d bloggers like this: