5885 ਵਿਦਿਆਰਥੀਆਂ ਨੇ ਮਨੁੱਖੀ ਝੰਡਾ ਬਣਾ ਕੇ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ‘ਚ ਬਣਾਇਆ ਸਥਾਨ
5885 ਵਿਦਿਆਰਥੀਆਂ ਨੇ ਮਨੁੱਖੀ ਝੰਡਾ ਬਣਾ ਕੇ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ‘ਚ ਬਣਾਇਆ ਸਥਾਨ
– ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਹਾਜਰੀ ‘ਚ ਵਿਦਿਆਰਥੀਆਂ ਦੀ ਮਦਦ ਨਾਲ ਬਣਾਇਆ ਇਹ ਰਿਕਾਰਡ
ਸਿੱਖਿਆ ਫੋਕਸ, ਚੰਡੀਗੜ੍ਹ। ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਸੈਕਟਰ-16 ਦੇ ਕ੍ਰਿਕਟ ਸਟੇਡੀਅਮ ਵਿੱਚ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਦਾ ਵਿਸ਼ੇਸ਼ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਦਾ ਨਾਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਹੋ ਗਿਆ ਹੈ। ਸੈਕਟਰ 16 ਦੇ ਕ੍ਰਿਕਟ ਸਟੇਡੀਅਮ ‘ਚ ਮਨੁੱਖੀ ਝੰਡਾ ਲਹਿਰਾਉਣ ਦਾ ਵਿਸ਼ਵ ਰਿਕਾਰਡ ਬਣਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੀ ਹਾਜ਼ਰ ਸਨ। ਚੰਡੀਗੜ੍ਹ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਦਦ ਨਾਲ ਇਹ ਰਿਕਾਰਡ ਬਣਾਇਆ ਹੈ।
ਸੈਕਟਰ-16 ਸਥਿਤ ਕ੍ਰਿਕਟ ਸਟੇਡੀਅਮ ਵਿਖੇ 7500 ਤੋਂ ਵੱਧ ਪ੍ਰਤੀਯੋਗੀ ਇਕਜੁੱਟ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਨਜ਼ਰ ਆਉਣਗੇ। ਭਾਗ ਲੈਣ ਵਾਲੇ ਵੱਖ-ਵੱਖ ਰੰਗਾਂ ਵਿੱਚ ਇਸ ਤਰ੍ਹਾਂ ਰੰਗੇ ਹੋਏ ਹੋਣਗੇ ਕਿ ਉੱਪਰੋਂ ਅਜਿਹਾ ਪ੍ਰਤੀਤ ਹੁੰਦਾ ਹੈ ਜਿਵੇਂ ਕੋਈ ਵੱਡਾ ਰਾਸ਼ਟਰੀ ਝੰਡਾ ਹਵਾ ਵਿੱਚ ਉੱਡ ਰਿਹਾ ਹੋਵੇ। ਇਹ ਪ੍ਰੋਗਰਾਮ ਚੰਡੀਗੜ੍ਹ ਦਾ ਵੱਡਾ ਮੇਲਾ ਸੀ। ਤਿਰੰਗਾ ਲਹਿਰਾਉਣ ਦਾ ਅਜਿਹਾ ਰਿਕਾਰਡ ਪਹਿਲਾਂ ਕਦੇ ਨਹੀਂ ਬਣਿਆ। ਇਸ ਪ੍ਰੋਗਰਾਮ ਵਿੱਚ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਵਿਦੇਸ਼ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਮਨੁੱਖੀ ਰਾਸ਼ਟਰੀ ਝੰਡੇ ਦਾ ਵਿਸ਼ਵ ਰਿਕਾਰਡ ਭਾਰਤ ਦੇ ਨਾਮ ਹੀ ਹੈ। 7 ਦਸੰਬਰ, 2014 ਨੂੰ, 43,830 ਲੋਕ ਚੇਨਈ ਦੇ ਵਾਈਐਮਸੀਏ ਮੈਦਾਨ ਵਿੱਚ ਮਨੁੱਖੀ ਰਾਸ਼ਟਰੀ ਝੰਡਾ ਬਣਾਉਣ ਲਈ ਇਕੱਠੇ ਹੋਏ ਸੀ। ਹਾਲਾਂਕਿ ਇਸ ਸਾਲ ਚੰਡੀਗੜ੍ਹ ‘ਚ ਮਨੁੱਖੀ ਝੰਡਾ ਲਹਿਰਾਉਂਦਾ ਨਜ਼ਰ ਆਇਆ। ਦੱਸ ਦੇਈਏ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਦੇਸ਼ ਭਰ ‘ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕਿਹਾ ਜਾਂਦਾ ਹੈ ਕਿ ਸਾਨੂੰ ਬਿਨਾਂ ਢਾਲ ਦੇ ਆਜ਼ਾਦੀ ਮਿਲੀ ਪਰ ਮੈਂ ਅਜਿਹਾ ਨਹੀਂ ਮੰਨਦੀ। ਦੇਸ਼ ਦੀ ਆਜ਼ਾਦੀ ਲਈ ਭਗਤ ਸਿੰਘ ਵਰਗੇ ਹਜ਼ਾਰਾਂ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਜਦੋਂ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਭਗਤ ਨੂੰ ਅੱਤਵਾਦੀ ਕਿਹਾ ਤਾਂ ਲੇਖੀ ਨੇ ਕਿਹਾ ਕਿ ਕੁਝ ਲੋਕ ਆਪਣੀ ਸਿਆਸਤ ਚਮਕਾਉਣ ਲਈ ਅਜਿਹਾ ਕਹਿ ਰਹੇ ਹਨ ਪਰ ਦੇਸ਼ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲ ਸਕਦਾ। ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।