Latest news

ਖੇਡਾਂ ਵਤਨ ਪੰਜਾਬ ਦੀਆਂ ਚ ਫੁੱਟਬਾਲ ਲੜਕੀਆਂ ਚ ਅੰਮ੍ਰਿਤਸਰ ਬਣਿਆ ਪੰਜਾਬ ਚੈਂਪੀਅਨ

ਖੇਡਾਂ ਵਤਨ ਪੰਜਾਬ ਦੀਆਂ ਚ ਫੁੱਟਬਾਲ ਲੜਕੀਆਂ ਚ ਅੰਮ੍ਰਿਤਸਰ ਬਣਿਆ ਪੰਜਾਬ ਚੈਂਪੀਅਨ

ਖੇਡਾਂ ਵਤਨ ਪੰਜਾਬ ਦੀਆਂ ਚ ਫੁੱਟਬਾਲ ਲੜਕੀਆਂ ਚ ਅੰਮ੍ਰਿਤਸਰ ਬਣਿਆ ਪੰਜਾਬ ਚੈਂਪੀਅਨ

– ਅੰਤਰ-21 ਅਤੇ ਅੰਤਰ-40 ਸਾਲਾ ਵਰਗ ਚ ਲੜਕੀਆਂ ਨੇ ਜਿੱਤੇ ਗੋਲਡ ਮੈਡਲ
– ਫੁੱਟਬਾਲ ਲੜਕਿਆਂ ਵਿੱਚ ਵੀ ਅੰਮ੍ਰਿਤਸਰ ਨੇ ਜਿਤੇ ਸਿਲਵਰ ਅਤੇ ਕਾਂਸੀ ਦੇ ਤਮਗੇ

 

 

ਸਿੱਖਿਆ ਫੋਕਸ, ਅੰਮ੍ਰਿਤਸਰ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਖੇਡ ਮੈਦਾਨਾਂ ਨਾਲ ਜੋੜਨ ਹਿੱਤ ਕੀਤੇ ਜਾ ਰਹੇ ਕਾਰਜ ਤਹਿਤ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਅੰਮ੍ਰਿਤਸਰ ਦੀਆਂ ਲੜਕੀਆਂ ਨੇ ਫੁਟਬਾਲ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੋਹਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦੇ ਮੈਡਲ ਜਿੱਤਦਿਆਂ ਪੰਜਾਬ ਚੈਂਪੀਅਨ ਹੋਣ ਦਾ ਮਾਣ ਖੱਟਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਸ. ਸੁਖਚੈਨ ਸਿੰਘ (ਸਾਬਕਾ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ) ਤੇ ਫੁੱਟਬਾਲ ਦੇ ਸੀਨੀਅਰ ਕੋਚ ਦਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀ ਹੈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਹੋਏ ਫੁੱਟਬਾਲ ਦੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਭਾਗ ਲੈਂਦਿਆਂ ਲੜਕੀਆਂ ਦੀ ਅੰਤਰ 21 ਸਾਲਾ ਫੁੱਟਬਾਲ ਟੀਮ ਨੇ ਪਟਿਆਲਾ ਨੂੰ ਹਰਾ ਕੇ ਪਹਿਲੇ ਸਥਾਨ ਤੇ ਕਬਜ਼ਾ ਕੀਤਾ ਜਦਕਿ 21 ਤੋਂ 40 ਸਾਲਾ ਵਰਗ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਪਹਿਲੇ ਸਥਾਨ ਤੇ ਰਹਿੰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲੜਕਿਆਂ ਦੇ ਫੁਟਬਾਲ ਖੇਡ ਮੁਕਾਬਲਿਆਂ ਵਿਚ ਅੰਤਰ 21 ਸਾਲਾ ਟੀਮ ਨੇ ਸੰਗਰੂਰ ਦੀ ਟੀਮ ਨੂੰ ਮਾਤ ਦੇ ਕੇ ਤੀਸਰੇ ਸਥਾਨ ਤੇ ਰਹਿੰਦਿਆਂ ਕਾਂਸੀ ਦਾ ਤਮਗਾ ਹਾਸਲ ਕੀਤਾ ਜਦਕਿ 21 ਤੋਂ 40 ਸਾਲਾ ਵਰਗ ਵਿੱਚ ਅੰਮ੍ਰਿਤਸਰ ਦੀ ਟੀਮ ਜਲੰਧਰ ਦੀ ਟੀਮ ਤੋਂ ਮਾਮੂਲੀ ਫਰਕ ਨਾਲ ਹਾਰਕੇ ਦੂਸਰੇ ਸਥਾਨ ਤੇ ਰਹਿੰਦਿਆਂ ਚਾਂਦੀ ਦਾ ਮੈਡਲ ਜਿੱਤਿਆ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਦਾ ਅੰਮ੍ਰਿਤਸਰ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਸੂਬਾ ਪੱਧਰੀ ਫੁਟਬਾਲ ਖੇਡ ਮੁਕਾਬਲਿਆਂ ਵਿੱਚ ਲੜਕੀਆਂ ਅਤੇ ਲੜਕਿਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਤੇ ਜ਼ਿਲ੍ਹੇ ਦੇ ਫੁੱਟਬਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਜਿਥੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਡਾ ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਰੁਨਪਾਲ ਸਿੰਘ, ਏ ਡੀ ਸੀ ਪੀ ਟ੍ਰੈਫਿਕ ਅਮਨਦੀਪ ਕੌਰ ( ਸਾ. ਅੰਤਰਰਾਸ਼ਟਰੀ ਹਾਕੀ ਖਿਡਾਰਣ), ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਜਸਮੀਤ ਕੌਰ ਸਮੇਤ ਹੋਰਨਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਸੰਦੇਸ਼ ਭੇਜੇ ਗਏ ਹਨ।

ਤਸਵੀਰ ਕੈਪਸ਼ਨ:- ਖੇਡਾਂ ਵਤਨ ਪੰਜਾਬ ਦੀਆ ਤਹਿਤ ਪੰਜਾਬ ਚੈਂਪੀਅਨ ਬਣੀ ਲੜਕੀਆਂ ਦੀ ਫੁੱਟਬਾਲ ਟੀਮ ਨਾਲ ਜ਼ਿਲ੍ਹਾ ਫੁਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ( ਸਾ. ਏ.ਈ.ਟੀ.ਸੀ), ਕੋਚ ਦਲਜੀਤ ਸਿੰਘ ਕਾਲਾ।

Leave a Reply

Your email address will not be published.