Latest news

ਵੱਡਾ ਬਿਆਨ – ਪੁਰਾਣੀ ਪੈਨਸ਼ਨ ਬਹਾਲ ਕਰ ਸਕਦੀ ਹੈ ਸਰਕਾਰ

ਵੱਡਾ ਬਿਆਨ – ਪੁਰਾਣੀ ਪੈਨਸ਼ਨ ਬਹਾਲ ਕਰ ਸਕਦੀ ਹੈ ਸਰਕਾਰ

– ਮਾਨ ਨੇ ਟਵੀਟ ਕਰ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੇ ਹਾਂ ਵਿਚਾਰ

ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਅਤੇ ਇਸ ਵਾਰ ‘ਆਪ’ ਸਰਕਾਰ ਸੇਵਾਮੁਕਤ ਮੁਲਾਜ਼ਮਾਂ ਨੂੰ ਤੋਹਫਾ ਦੇ ਸਕਦੀ ਹੈ। ਦਰਅਸਲ ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ ਸੀਐਮ ਮਾਨ ਦਾ ਵੱਡਾ ਬਿਆਨ ਸ਼ਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੇ ਹਾਂ। ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਲਈ ਕੰਮ ਕਰਨ ਲਈ ਕਿਹਾ ਹੈ। ਪੁਰਾਣੀ ਪੈਨਸ਼ਨ ਬਹਾਲੀ ਦੇ ਫੈਸਲੇ ‘ਤੇ ਸਰਕਾਰ ਵਚਨਬੱਧ ਹੈ। ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਸਰਕਾਰੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਵਾਹ ਬਈ ਵਾਹ! ਭਗਵੰਤ ਮਾਨ ਨੇ ਪੈਨਸ਼ਨ ਬਹਾਲੀ ਵਾਲਾ ਬੜਾ ਮਹਾਨ ਫੈਸਲਾ ਲੈ ਲਿਆ – ਕੇਜਰੀਵਾਲ

ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਅਤੇ ਇਸ ਵਾਰ ‘ਆਪ’ ਸਰਕਾਰ ਸੇਵਾਮੁਕਤ ਮੁਲਾਜ਼ਮਾਂ ਨੂੰ ਤੋਹਫਾ ਦੇ ਸਕਦੀ ਹੈ। ਦਰਅਸਲ, ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ ਸੀਐਮ ਮਾਨ ਦਾ ਵੱਡਾ ਬਿਆਨ ਸ਼ਾਹਮਣੇ ਆਇਆ ਹੈ।

ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਉਤੇ ਵਿਚਾਰ ਕਰ ਰਹੇ ਹਾਂ। ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਲਈ ਕੰਮ ਕਰਨ ਲਈ ਕਿਹਾ ਹੈ। ਪੁਰਾਣੀ ਪੈਨਸ਼ਨ ਬਹਾਲੀ ਦੇ ਫੈਸਲੇ ‘ਤੇ ਸਰਕਾਰ ਵਚਨਬੱਧ ਹੈ। ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਸਰਕਾਰੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ।

ਉਧਰ, ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਫੈਸਲੇ ਉਤੇ ਭਗਵੰਤ ਮਾਨ ਦੀਆਂ ਤਰੀਫਾਂ ਦੇ ਪੁਲ ਬੰਨ੍ਹੇ ਹਨ। ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਕੀਤਾ ਹੈ ਤੇ ਲਿਖਿਆ-ਵਾਹ! ਇੱਕ ਮਹਾਨ ਫੈਸਲਾ, ਭਾਰਤ ਭਰ ਦੇ ਸਾਰੇ ਸਰਕਾਰੀ ਕਰਮਚਾਰੀ ਚਾਹੁੰਦੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

Leave a Reply

Your email address will not be published.

%d bloggers like this: