ਸਰਕਾਰ ਵੱਲੋਂ ਐਲਕੇਜੀ ਤੋਂ 8ਵੀਂ ਤੱਕ ਦੀਆਂ ਕਲਾਸਾਂ ਬੰਦ!
ਸਰਕਾਰ ਵੱਲੋਂ ਐਲਕੇਜੀ ਤੋਂ 8ਵੀਂ ਤੱਕ ਦੀਆਂ ਕਲਾਸਾਂ ਬੰਦ!
ਸਿੱਖਿਆ ਫੋਕਸ, ਚੰਡੀਗੜ੍ਹ। ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ‘ਚ ਇਨ੍ਹੀਂ ਦਿਨੀਂ ਬੱਚਿਆਂ ‘ਚ ‘ਫਲੂ’ ਦੇ ਮਾਮਲੇ ਬਹੁਤ ਤੇਜ਼ੀ ਨਾਲ ਫੈਲ ਰਹੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪਹਿਲਾਂ ਤਾਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਸੀ ਅਤੇ ਹੁਣ ਇਸ ਵਿੱਚ ‘ਐਲਕੇਜੀ’ ਅਤੇ ‘ਯੂਕੇਜੀ’ ਦੀਆਂ ਕਲਾਸਾਂ ਵੀ ਜੋੜ ਦਿੱਤੀਆਂ ਗਈਆਂ ਹਨ। ਪਹਿਲੀ ਤੋਂ ਅੱਠਵੀਂ ਤੱਕ ਦੀਆਂ ਕਲਾਸਾਂ ਬੰਦ ਕਰਨ ਤੋਂ ਬਾਅਦ ਸਰਕਾਰ ਨੇ ਐਲਕੇਜੀ ਅਤੇ ਯੂਕੇਜੀ ਕਲਾਸਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ।
ਪੁਡੂਚੇਰੀ ਦੇ ਸਿਹਤ ਵਿਭਾਗ ਨੇ ਬੱਚਿਆਂ ਦੇ ‘ਫਲੂ’ ਵਰਗੇ ਬੁਖਾਰ ਦੇ ਇਲਾਜ ਲਈ ਸਾਰੇ ਹਸਪਤਾਲਾਂ ਵਿੱਚ ਵਿਸ਼ੇਸ਼ ਕਲੀਨਿਕ ਅਤੇ ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ। ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬੁਖਾਰ, ਜ਼ੁਕਾਮ ਅਤੇ ਖੰਘ ਤੋਂ ਪੀੜਤ ਬੱਚਿਆਂ ਦੀ ਜ਼ਿਆਦਾ ਗਿਣਤੀ ਨੂੰ ਦੇਖਦੇ ਹੋਏ ਹਸਪਤਾਲਾਂ ‘ਚ ਇਸ ਦੇ ਇਲਾਜ ਦੀ ਵਿਵਸਥਾ ਵਧਾ ਦਿੱਤੀ ਗਈ ਹੈ।
ਦਰਅਸਲ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੀ. ਸ਼੍ਰੀਰਾਮੁਲੂ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖੇ ਪੱਤਰ ਵਿੱਚ ਦੱਸਿਆ ਸੀ ਕਿ ਪਿਛਲੇ 10 ਦਿਨ ਦੌਰਾਨ ਪੁਡੂਚੇਰੀ ਵਿੱਚ ਬੱਚਿਆਂ ਵਿੱਚ ਬੁਖਾਰ ਦੇ ਮਾਮਲਿਆਂ ਵਿੱਚ ਘੱਟੋ-ਘੱਟ 50% ਦਾ ਵਾਧਾ ਹੋਇਆ ਹੈ।
ਉਨ੍ਹਾਂ ਕਿਹਾ ਕਿ ‘ਜ਼ਿਆਦਾਤਰ ਬੱਚਿਆਂ ਨੂੰ ਤੇਜ਼ ਬੁਖਾਰ, ਖੰਘ ਅਤੇ ਜ਼ੁਕਾਮ ਦੇ ਲੱਛਣ ਹੋਣ ਦੀ ਸ਼ਿਕਾਇਤ ਹੈ। ਨਤੀਜੇ ਵਜੋਂ ਵੱਖ-ਵੱਖ ਹਸਪਤਾਲਾਂ ਵਿੱਚ ਓ.ਪੀ.ਡੀ. ਵਿੱਚ ਦਾਖਲ ਬੱਚਿਆਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ।
ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਐਨ ਰੰਗਾਸਾਮੀ ਨੇ ਐਲਕੇਜੀ, ਯੂਕੇਜੀ ਅਤੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਲਈ ਸ਼ਨੀਵਾਰ ਤੋਂ 25 ਸਤੰਬਰ ਤੱਕ ਛੁੱਟੀਆਂ ਘੋਸ਼ਿਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।