423 ਕਰੋੜ ਰੁਪਏ ਨਾਲ ਹੋਵੇਗੀ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ
423 ਕਰੋੜ ਰੁਪਏ ਨਾਲ ਹੋਵੇਗੀ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ
– ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਡੀਜੀਐਸਈ ਅਤੇ ਡੀਪੀਆਈ ਨਾਲ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਇੱਥੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ ਡੀਪੀਆਈ ਕੁਲਜੀਤ ਸਿੰਘ ਮਾਹੀ ਨਾਲ ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ । ਉਨਾਂ ਕਿਹਾ ਕਿ ਇਸ ਵਾਰ ਦੇ ਬਜਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।
ਪੰਜਾਬ ਰਾਜ ਵਿੱਚ ਬਣਾਏ ਜਾਣ ਵਾਲੇ ਸਕੂਲ ਆਫ਼ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਰਾਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਨਾਂ ਸਕੂਲਾਂ ਦੀ ਸ਼ੁਰੂਆਤ ਜਲਦ ਤੋਂ ਜਲਦ ਕੀਤੀ ਜਾ ਸਕੇ।