ਕੰਪਿਊਟਰ ਅਧਿਆਪਕਾਂ ਨੂੰ ਮਿਲਿਆ 22 ਜੁਲਾਈ ਦੀ ਪੈਨਲ ਮੀਟਿੰਗ ਵਿੱਚ ਮੰਗਾ ਹੱਲ ਕਰਨ ਦਾ ਭਰੋਸਾ
ਕੰਪਿਊਟਰ ਅਧਿਆਪਕਾਂ ਨੂੰ ਮਿਲਿਆ 22 ਜੁਲਾਈ ਦੀ ਪੈਨਲ ਮੀਟਿੰਗ ਵਿੱਚ ਮੰਗਾ ਹੱਲ ਕਰਨ ਦਾ ਭਰੋਸਾ
– ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਕੀਤੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ
ਸਿੱਖਿਆ ਫੋਕਸ, ਚੰਡੀਗੜ੍ਹ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦਾ ਇਕ ਵਫਦ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਦੀ ਅਗਵਾਈ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਪ੍ਰਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਮੌਜੂਦ ਸਨ। ਮੀਟਿੰਗ ਵਿੱਚ ਮੰਤਰੀ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆਂ ਗਿਆ।
ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਾਰੀਆਂ ਮੰਗਾਂ ਸਮੇਤ ਮੁੱਖ ਮੰਗ 6ਵੇਂ ਤਨਖਾਹ ਕਮਿਸ਼ਨ ਨੂੰ ਜਲਦ ਤੋਂ ਜਲਦ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਡਿਪਟੀ ਸੈਕਟਰੀ ਟੂ ਸੀ.ਐਮ ਨਵਰਾਜ ਸਿੰਘ ਬਰਾੜ ਨਾਲ ਵੀ ਮੀਟਿੰਗ ਕੀਤੀ ਗਈ। ਉਹਨਾ ਨੇ ਭਰੋਸਾ ਦੁਆਇਆ ਕਿ 22 ਜੁਲਾਈ ਨੂੰ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾ ਦੀਆ ਮੰਗਾ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਜਾਵੇਗੀ।
ਯੂਨੀਅਨ ਦੇ ਵਫ਼ਦ ਵਿੱਚ ਹਰਜੀਤ ਸਿੰਘ ਫਿਰੋਜ਼ਪੁਰ, ਹਰਪ੍ਰੀਤ ਸਿੰਘ ਲੁਧਿਆਣਾ, ਸਿਕੰਦਰ ਸਿੰਘ ਬਰਨਾਲਾ, ਅਮਰਦੀਪ ਸਿੰਘ ਮੋਗਾ, ਹਰਮਿੰਦਰ ਸਿੰਘ ਸੰਧੂ ਫਰੀਦਕੋਟ, ਹਰਜੀਤ ਸਿੰਘ ਸੰਧੂ ਬਰਕੰਦੀ, ਸੰਦੀਪ ਕੁਮਾਰ, ਹਰਜਿੰਦਰ ਸਿੰਘ ਜਲੰਧਰ, ਗੁਰਪ੍ਰੀਤ ਸਿੰਘ ਟੌਹੜਾ, ਪਰਦੀਪ ਬੇਰੀ ਮੁਕਤਸਰ, ਜਗਜੀਤ ਸਿੰਘ ਰੂਪਨਗਰ, ਸ਼ੀਤਲ ਸਿੰਘ ਤਰਨਤਾਰਨ, ਰਾਖੀ ਮਾਨਣ, ਸੰਦੀਪ ਕੌਰ ਤਰਨਤਾਰਨ ਅਤੇ ਹੋਰ ਹਾਜ਼ਰ ਸਨ।
#justiceforcomputerfacultypunjab
1. ਸਿੱਖਿਆ ਵਿਭਾਗ ਨੂੰ ਡਿਜੀਟਲ ਅਤੇ ਆਨਲਾਈਨ ਕਰਨ ਵਾਲੇ 01-07-2011 ਤੋਂ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਨਿਯੁਕਤੀ ਪੱਤਰ ਅਤੇ ਨੋਟੀਫਿਕੇਸ਼ਨ ਵਿੱਚ ਦਰਜ ਸਾਰੀਆਂ ਜਾਇਜ ਮੰਗਾਂ ਪੂਰੀਆਂ ਕੀਤੀਆਂ ਜਾਣ।
2. ਰਹਿੰਦੇ 2 ACP ਅਤੇ IR ਜਾਰੀ ਕੀਤੇ ਜਾਣ ਅਤੇ ਬਣਦਾ ਬਕਾਇਆ ਦਿੱਤਾ ਜਾਵੇ।
3. ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਨਵੀਂ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ।
4. ਜਾਣ ਗੁਆ ਚੁੱਕੇ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤਾਂ ਨੂੰ ਨੌਕਰੀ ਦਿੱਤੀ ਜਾਵੇ।
5. ਰੈਗੂਲਰ ਕੰਪਿਊਟਰ ਅਧਿਆਪਕਾਂ ਤੇ ਨਿਯੁਕਤੀ ਪੱਤਰ ਅਤੇ ਨੋਟੀਫਿਕੇਸ਼ਨ ਅਨੁਸਾਰ ਸਿਵਲ ਸਰਵਿਸ ਰੂਲਜ਼ ਲਾਗੂ ਕੀਤੇ ਜਾਣ।
6. ਕੰਪਿਊਟਰ ਅਧਿਆਪਕਾਂ ਨੂੰ ਨਿਯੁਕਤੀ ਦੀ ਮਿਤੀ ਤੋਂ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।Punjab Civil Service Rules to be implemented as per the conditions laid down in the written appointment letter issued to the computer teachers.
🍙ਕੰਪਿਊਟਰ ਅਧਿਆਪਕਾਂ ਨੂੰ ਜਾਰੀ ਲਿਖਤੀ ਨਿਯੁਕਤੀ ਪੱਤਰ ਵਿੱਚ ਦਰਜ਼ ਸ਼ਰਤ ਅਨੁਸਾਰ ਪੰਜਾਬ ਸਿਵਲ ਸਰਵਿਸ ਰੂਲਜ ਲਾਗੂ ਕੀਤੇ ਜਾਣ ਜੀ