Latest news

ਸੇਵਾਮੁਕਤ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਚਰਨ ਸਿੰਘ ਮੁਲਤਾਨੀ

ਸੇਵਾਮੁਕਤ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਚਰਨ ਸਿੰਘ ਮੁਲਤਾਨੀ

 

 

 

– ਉਨਾਂ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਣਿਤ ਅਧਿਆਪਕ ਕਪੂਰਥਲਾ ਜ਼ਿਲ੍ਹੇ ਤੋਂ ਕੀਤੀ

 

 

ਸਿੱਖਿਆ ਫੋਕਸ, ਜਲੰਧਰ। ਸਿੱਖਿਆ ਵਿਭਾਗ ਵਿੱਚ 33ਵਰ੍ਹੇ ਸੇਵਾਵਾਂ ਨਿਭਾਉਣ ਤੋਂ ਬਾਅਦ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਚਰਨ ਸਿੰਘ ਮੁਲਤਾਨੀ ਅੱਜ ਸੇਵਾਮੁਕਤ ਹੋਏ । ਗੁਰਚਰਨ ਸਿੰਘ ਮੁਲਤਾਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਣਿਤ ਅਧਿਆਪਕ ਕਪੂਰਥਲਾ ਜ਼ਿਲ੍ਹੇ ਤੋਂ ਕੀਤੀ।

ਗਣਿਤ ਅਧਿਆਪਕ ਤੋਂ ਗਣਿਤ ਲੈਕਚਰਾਰ , ਗਣਿਤ ਲੈਕਚਰਾਰ ਤੋਂ ਪ੍ਰਿੰਸੀਪਲ ਅਤੇ ਪ੍ਰਿੰਸੀਪਲ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਲੰਧਰ ਤੋਂ ਮਿਤੀ 31 ਅਗਸਤ, 2022 ਨੂੰ ਸੇਵਾਮੁਕਤ ਹੋਏ।

ਆਪਣੇ ਕੰਮ ਵਿੱਚ ਮਾਹਰ ਗੁਰਚਰਨ ਸਿੰਘ ਮੁਲਤਾਨੀ ਨੇ ਆਪਣੀ ਅਗਵਾਈ ਵਿਚ ਜਲੰਧਰ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸਿਖਰਾਂ ਤੱਕ ਪਹੁੰਚਾਇਆ। ਉਨ੍ਹਾਂ ਹਮੇਸ਼ਾ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ।

ਉਨ੍ਹਾਂ ਦੀ ਸੇਵਾਮੁਕਤੀ ਸਮੇਂ ਜ਼ਿਲ੍ਹਾ ਸਿੱਖਿਆ ਦਫ਼ਤਰ ਅਤੇ ਸਮੱਗਰਾਂ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ, “ਪਡ਼੍ਹੋ ਪੰਜਾਬ, ਪਡ਼੍ਹਾਓ ਪੰਜਾਬ” ਜ਼ਿਲ੍ਹਾ ਕੋਆਰਡੀਨੇਟਰ ਵਰਿੰਦਰ ਵੀਰ ਸਿੰਘ, ਪ੍ਰਦੀਪ ਪ੍ਰਿਤਪਾਲ ਸਿੰਘ, ਅਮਨ , ਗਗਨ, ਨਵੀਨ ਸ਼ਰਮਾ, ਹਰਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਦਫਤਰੀ ਕਰਮਚਾਰੀ ਸ਼ਾਮਲ ਸਨ।

Leave a Reply

Your email address will not be published.

%d bloggers like this: