Latest news

ਜ਼ਿਲ੍ਹਾ ਪੱਧਰੀ ਗੀਤ ਗਾਇਨ, ਕੋਲਾਜ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ

ਜ਼ਿਲ੍ਹਾ ਪੱਧਰੀ ਗੀਤ ਗਾਇਨ, ਕੋਲਾਜ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ 

 

 

– ਤਹਿਸੀਲ ਪੱਧਰੀ ਮੁਕਾਬਲਿਆਂ ਦੇ 80 ਜੇਤੂ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਲਿਆ ਹਿੱਸਾ

ਜ਼ਿਲ੍ਹਾ ਪੱਧਰੀ  ਗੀਤ ਗਾਇਨ, ਕੋਲਾਜ, ਪੇਂਟਿੰਗ ਅਤੇ  ਸਲੋਗਨ  ਮੁਕਾਬਲੇ ਕਰਵਾਏ

ਸਿੱਖਿਆ ਫੋਕਸ, ਜਲੰਧਰ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਹਿੱਤ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਤਹਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਉੱਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜੀਵ ਜੋਸ਼ੀ, ਨੋਡਲ ਅਫਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਅਤੇ ਸਹਾਇਕ ਨੋਡਲ ਅਫਸਰ ਪ੍ਰਿੰਸੀਪਲ ਦਿਨੇਸ਼ ਵਰਮਾ ਦੀ ਅਗਵਾਈ ਹੇਠ ਅੱਜ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ,ਲਾਡੋਵਾਲੀ ਰੋਡ ਅਤੇ ਐਸ.ਡੀ. ਫੁੱਲਰਵਾਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਜ਼ਿਲ੍ਹਾ ਪੱਧਰੀ ਸਲੋਗਨ, ਪੇਂਟਿੰਗ, ਕੋਲਾਜ, ਗੀਤ ਗਾਇਨ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ।

ਤਹਿਸੀਲ ਪੱਧਰੀ ਮੁਕਾਬਲਿਆਂ ਦੇ 80 ਜੇਤੂ ਵਿਦਿਆਰਥੀਆਂ ਵੱਲੋਂ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਕੋਲਾਜ ਮੇਕਿੰਗ ਦੇ ਮੁਕਾਬਲਿਆਂ ਅਧੀਨ ਜੂਨੀਅਰ ਵਰਗ ਵਿਚੋਂ ਸਰਕਾਰੀ ਹਾਈ ਸਕੂਲ ਹਰੀਪੁਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਸਿੰਘ ਪੁਰਾ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਪਿੱਪਲੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਪਹਿਲਾ, ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਕੋਟ ਸਦੀਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਗੀਤ ਗਾਇਨ ਮੁਕਾਬਲਿਆਂ ਦੇ ਜੂਨੀਅਰ ਵਰਗ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਰਾਏਪੁਰ ਰਸੂਲਪੁਰ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਚਾਨੀਆ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਰਸੂਲਪੁਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਮੀਪੁਰ ਨੇ ਦੂਸਰਾ ਸਥਾਨ ਹਾਸਲ ਕੀਤਾ। ਸਲੋਗਨ ਮੁਕਾਬਲਿਆਂ ਦੇ ਜੂਨੀਅਰ ਵਰਗ ਵਿੱਚੋਂ ਸਰਕਾਰੀ ਹਾਈ ਸਕੂਲ ਬਾਹਮਣੀਆ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਰਦਪੁਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਅੱਜ ਦੇ ਮੁਕਾਬਲਿਆਂ ਵਿੱਚ ਪ੍ਰਿੰਸੀਪਲ ਪਰਮਿੰਦਰ ਫਲੋਰਾ, ਪ੍ਰਿੰਸੀਪਲ ਨਿਸ਼ਾ ਅਮਰ, ਸੁਖਵਿੰਦਰ ਸਿੰਘ,ਦੀਪਾਲੀ ਅਤੇ ਵਿਕਰਮ ਸਿੰਘ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ।ਮੰਚ ਸੰਚਾਲਨ ਵੰਦਨਾ ਸ਼ਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਵੱਲੋਂ ਮੁੱਖ ਮਹਿਮਾਨ ਵਜੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਮਨਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀ ਅਤੇ ਉਨ੍ਹਾਂ ਨਾਲ ਆਏ ਗਾਈਡ ਅਧਿਆਪਕ ਮੌਜੂਦ ਸਨ।

Leave a Reply

Your email address will not be published.

%d bloggers like this: