ਡਾ. ਸਤਬੀਰ ਕੌਰ ਬੇਦੀ ਬਣੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ
ਡਾ. ਸਤਬੀਰ ਕੌਰ ਬੇਦੀ ਬਣੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਡਾ. ਸਤਬੀਰ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਡਾ. ਯੋਗਰਾਜ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।