Latest news

ਪੰਜਾਬ ਸਰਕਾਰ ਦੀ ਬੇਧਿਆਨੀ ਕਾਰਨ ਸਰਕਾਰੀ ਸਕੂਲਾਂ ਵਿੱਚ ਮਿਡ-ਡੇ-ਮੀਲ ਸਕੀਮ ਦਮ ਤੋੜਨ ਕਿਨਾਰੇ ਪਹੁੰਚੀ

ਪੰਜਾਬ ਸਰਕਾਰ ਦੀ ਬੇਧਿਆਨੀ ਕਾਰਨ ਸਰਕਾਰੀ ਸਕੂਲਾਂ ਵਿੱਚ ਮਿਡ-ਡੇ-ਮੀਲ ਸਕੀਮ ਦਮ ਤੋੜਨ ਕਿਨਾਰੇ ਪਹੁੰਚੀ

 

 

 

 

– ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਬਕਾਇਆ ਪਈ ਕੁਕਿੰਗ ਕਾਸਟ ਅਤੇ ਮਾਣ ਭੱਤਾ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

 

 

ਸਿੱਖਿਆ ਫੋਕਸ, ਲੁਧਿਆਣਾ। ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਰ ਸੂਬਿਆਂ ਦੀ ਤਰ੍ਹਾਂ ਪੰਜਾਬ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮਿਡ ਡੇ ਮੀਲ ਸਕੀਮ ਅਧੀਨ ਦਿੱਤਾ ਜਾਂਦਾ ਹੈ। ਇਸ ਖਾਣੇ ਨੂੰ ਪਕਾਉਣ ਲਈ ਵਿਭਾਗ ਵੱਲੋਂ ਕੁੰਕਿਗ ਕਾਸਟ ਅਤੇ ਮਿਡ-ਡੇ-ਮੀਲ ਵਰਕਰਾਂ ਨੂੰ ਮਾਣਭੱਤਾ ਭੇਜਿਆ ਜਾਂਦਾ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਮਿਡ ਡੇ ਮੀਲ ਵਰਕਰ, ਸਕੂਲਾਂ ਦੇ ਅਧਿਆਪਕ ਅਤੇ ਸਕੂਲ ਮੁਖੀ ਪਾਈ ਪਾਈ ਨੂੰ ਤਰਸ ਰਹੇ ਹਨ ਤੇ ਦੁਕਾਨਦਾਰਾਂ ਤੋਂ ਉਧਾਰ ਲੈਣ ਲਈ ਮਿੰਨਤਾਂ ਤਰਲੇ ਕਰ ਰਹੇ ਹਨ।

ਮਿਡ-ਡੇ-ਮੀਲ ਵਰਕਰਾਂ ਅਤੇ ਸਕੂਲ ਅਧਿਆਪਕਾਂ ਦੀ ਇਸ ਸਮੱਸਿਆ ਪ੍ਰਤੀ ਟਿੱਪਣੀ ਕਰਦਿਆਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਐਡੀਸ਼ਨਲ ਜਨਰਲ ਸਕੱਤਰ ਬਾਜ ਸਿੰਘ ਭੁੱਲਰ, ਐਕਟਿੰਗ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ, ਸਲਾਹਕਾਰ ਪ੍ਰੇਮ ਚਾਵਲਾ, ਬਲਕਾਰ ਵਲਟੋਹਾ, ਵਿੱਤ ਸਕੱਤਰ ਨਵੀਨ ਸੱਚਦੇਵਾ, ਪਰਮਿੰਦਰ ਪਾਲ ਸਿੰਘ ਕਾਲੀਆ, ਸੰਜੀਵ ਸ਼ਰਮਾ, ਮਨੀਸ਼ ਕੁਮਾਰ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਕਿਹਾ ਕਿ ਪਿਛਲੇ ਲਗਭਗ ਤਿੰਨ ਮਹੀਨਿਆਂ ਤੋਂ ਸਕੂਲਾਂ ਨੂੰ ਸਰਕਾਰ ਵੱਲੋਂ ਕੋਈ ਵੀ ਰਾਸ਼ੀ ਪ੍ਰਾਪਤ ਨਹੀਂ ਹੋਈ ਅਤੇ ਸਕੂਲਾਂ ਦੇ ਅਧਿਆਪਕ ਮਿਡ-ਡੇ-ਮੀਲ ਸਕੀਮ ਨੂੰ ਚਾਲੂ ਰੱਖਣ ਲਈ ਆਪਣੀਆਂ ਜੇਬਾਂ ਵਿੱਚੋਂ ਹੀ ਪੈਸੇ ਖਰਚ ਕਰਕੇ ਕੰਮ ਚਲਾ ਰਹੇ ਹਨ।

ਜਿਸ ਨਾਲ ਅਧਿਆਪਕਾਂ ਵਿੱਚ ਭਾਰੀ ਰੋਸ ਫੈਲਿਆ ਹੋਇਆ ਹੈ| ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮਿਡ-ਡੇ-ਮੀਲ ਦੀ ਰਾਸ਼ੀ ਅਤੇ ਮਿਡ ਡੇ ਮੀਲ ਵਰਕਰਾਂ ਦਾ ਬਣਦਾ ਮਾਣ ਭੱਤਾ ਨਾ ਭੇਜਿਆ ਗਿਆ ਤਾਂ ਅਧਿਆਪਕ ਇਸ ਸਕੀਮ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਜੱਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਮਿਡ-ਡੇ-ਮੀਲ ਦੀ ਰਾਸ਼ੀ ਅਤੇ ਕੂੱਕਾਂ ਦਾ ਮਾਣ ਭੱਤਾ ਜਾਰੀ ਕੀਤਾ ਜਾਵੇ ਤਾਂ ਜੋ ਮਿਡ-ਡੇ-ਮੀਲ ਸਕੀਮ ਅਧਿਆਪਕਾਂ ਲਈ ਆਰਥਿਕ ਬੋਝ ਨਾ ਪਵੇ। ਇਸ ਸਮੇਂ ਜਗਮੇਲ ਸਿੰਘ ਪੱਖੋਵਾਲ, ਚਰਨ ਸਿੰਘ ਤਾਜਪੁਰੀ, ਜੋਰਾ ਸਿੰਘ ਬੱਸੀਆਂ, ਦਰਸ਼ਨ ਸਿੰਘ ਮੋਹੀ, ਬਲਬੀਰ ਸਿੰਘ ਕੰਗ, ਨਰਿੰਦਰਪਾਲ ਸਿੰਘ ਬੁਰਜ ਲਿੱਟਾਂ, ਸ਼ਮਸ਼ੇਰ ਸਿੰਘ ਬੁਰਜ ਲਿੱਟਾਂ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਸੀਐਚਟੀ, ਕ੍ਰਿਸ਼ਨ ਲਾਲ ਆਗੂ ਹਾਜਰ ਸਨ।

Leave a Reply

Your email address will not be published.