Latest news

ਸਕੂਲੀ ਵਿਦਿਆਰਥੀਆਂ ਲਈ ਪ੍ਰੰਪਰਾਗਤ ਕਲਾਵਾਂ ਦੇ ਪ੍ਰਦਰਸ਼ਨ ਲਈ ਕਲਾ ਉਤਸਵ ਇੱਕ ਵੱਡਾ ਮੰਚ ਹੈ – ਹਰਜੋਤ ਸਿੰਘ ਬੈਂਸ

ਸਕੂਲੀ ਵਿਦਿਆਰਥੀਆਂ ਲਈ ਪ੍ਰੰਪਰਾਗਤ ਕਲਾਵਾਂ ਦੇ ਪ੍ਰਦਰਸ਼ਨ ਲਈ ਕਲਾ ਉਤਸਵ ਇੱਕ ਵੱਡਾ ਮੰਚ ਹੈ – ਹਰਜੋਤ ਸਿੰਘ ਬੈਂਸ

ਸਕੂਲੀ ਵਿਦਿਆਰਥੀਆਂ ਲਈ ਪ੍ਰੰਪਰਾਗਤ ਕਲਾਵਾਂ ਦੇ ਪ੍ਰਦਰਸ਼ਨ ਲਈ ਕਲਾ ਉਤਸਵ ਇੱਕ ਵੱਡਾ ਮੰਚ ਹੈ - ਹਰਜੋਤ ਸਿੰਘ ਬੈਂਸ

– ਰਾਜ ਪੱਧਰੀ ਕਲਾ ਉਤਸਵ ਵਿੱਚ ਵਿਦਿਆਰਥੀ ਕਲਾਕਾਰਾਂ ਨੇ ਲੋਕ ਗੀਤ, ਲੋਕ ਨਾਚ, ਕਲਾਸੀਕਲ ਗੀਤ, ਸੰਗੀਤ ਅਤੇ ਫਾਇਨ ਆਰਟਸ ਦੇ ਮੁਕਾਬਲਿਆਂ ਵਿੱਚ ਦਿਖਾਇਆ ਹੁਨਰ

 

 

ਸਿੱਖਿਆ ਫੋਕਸ, ਚੰਡੀਗੜ੍ਹ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਲਾ ਉਤਸਵ 2022 ਦੇ ਦੂਜੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਕਲਾ ਉਤਸਵ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ।

ਸਿੱਖਿਆ ਮੰਤਰੀ ਪੰਜਾਬ ਬੈਂਸ ਨੇ ਕਲਾ ਉਤਸਵ ਵਿੱਚ ਸ਼ਮੂਲੀਅਤ ਕਰ ਰਹੇ ਵਿਦਿਆਰਥੀਆਂ, ਉਹਨਾਂ ਦੇ ਗਾਇਡ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸਹਿ-ਅਕਾਦਮਿਕ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ, ਜ਼ੋਨ ਅਤੇ ਰਾਜ ਪੱਧਰ ਤੇ ਮੁਕਾਬਲਿਆਂ ਦਾ ਆਯੋਜਨ ਕਰਕੇ ਸਕੂਲੀ ਬੱਚਿਆਂ ਨੂੰ ਸੂਬੇ ਅਤੇ ਦੇਸ਼ ਦੇ ਸੱਭਿਆਚਾਰ ਦੀਆਂ ਪ੍ਰੰਪਰਾਗਤ ਕਲਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਇਹਨਾਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਦਾ ਹੈ ਅਤੇ ਵਿਦਿਆਰਥੀ ਸਮੇਂ ਦੇ ਪਾਬੰਦ ਹੁੰਦਿਆਂ ਸਮੁੱਚਾ ਅਨੁਸ਼ਾਸ਼ਨ ਸਿੱਖਦੇ ਹਨ। ਬੈਂਸ ਨੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀਆਂ ਕਲਾ ਕ੍ਰਿਤਾਂ ਦੇਖੀਆਂ ਅਤੇ ਦੂਜੇ ਦਿਨ ਹੋਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ।

ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦਾ ਸਮੁੱਚੀ ਟੀਮ ਨਾਲ ਮਿਲ ਕੇ ਸਵਾਗਤ ਕੀਤਾ। ਮੰਚ ਦਾ ਸੰਚਾਲਨ ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ ਪੰਜਾਬ ਅਤੇ ਲੈਕਚਰਾਰ ਮੀਨਾਕਸ਼ੀ ਵਰਮਾ ਨੇ ਕੀਤਾ।

ਪਹਿਲੇ ਦਿਨ ਇੰਸਟਰੂਮੈਂਟਲ ਮਿਊਜ਼ਿਕ ਮੈਲੋਡਿਕ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਜਲੰਧਰ ਜ਼ਿਲ੍ਹਾ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਪਟਿਆਲਾ ਜ਼ਿਲ੍ਹਾ ਪਹਿਲੇ ਸਥਾਨ ‘ਤੇ ਰਹੇ। ਵੋਕਲ ਮਿਊਜ਼ਿਕ ਸੋਲੋ ਕਲਾਸਿਕ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਫਰੀਦਕੋਟ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਐੱਸ.ਏ.ਐੱਸ. ਨਗਰ ਪਹਿਲੇ ਸਥਾਨ ‘ਤੇ ਰਹੇ।

ਵੋਕਲ ਮਿਊਜ਼ਿਕ ਸੋਲੋ ਟ੍ਰਡੀਸ਼ਨਲ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਗੁਰਦਾਸਪੁਰ ਪਹਿਲੇ ਸਥਾਨ ‘ਤੇ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਜਲੰਧਰ ਦੂਜੇ ਸਥਾਨ ‘ਤੇ ਰਹੇ। ਵਿਜ਼ੂਅਲ ਆਰਟ ਥ੍ਰੀ ਡੀ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਫਾਜ਼ਿਲਕਾ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਐੱਸ.ਏ.ਐੱਸ. ਨਗਰ ਪਹਿਲੇ ਸਥਾਨ ‘ਤੇ ਰਹੇ।

ਇੰਸਟਰੂਮੈਂਟਲ ਮਿਊਜ਼ਿਕ ਸੋਲੋ ਦੇ ਲੜਕੀਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਲੜਕਿਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪਹਿਲੇ ਸਥਾਨ ‘ਤੇ ਰਹੇ।
ਦੂਜੇ ਅਤੇ ਅੰਤਿਮ ਦਿਨ ਦੇ ਮੁਕਾਬਲਿਆਂ ਵਿੱਚ ਵਿਜ਼ੂਅਲ ਆਰਡ 2 ਡੀ ਲੜਕੀਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਫਰੀਦਕੋਟ ਅਤੇ ਲੜਕਿਆਂ ਦੇ ਮੁਕਾਬਲੇ ਵਿੱਚ ਐੱਸ.ਏ.ਐੱਸ. ਨਗਰ ਪਹਿਲੇ ਸਥਾਨ ‘ਤੇ ਰਹੇ। ਸੋਲੋ ਐਕਟਿੰਗ ਡਰਾਮਾ ਦੇ ਲੜਕੀਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਫਾਜ਼ਿਲਕਾ ਅਤੇ ਲੜਕਿਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਸੰਗਰੂਰ ਪਹਿਲੇ ਸਥਾਨ ‘ਤੇ ਰਹੇ।

ਸੋਲੋ ਡਾਂਸ ਕਲਾਸੀਕਲ ਦੇ ਲੜਕੀਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਲੁਧਿਆਣਾ ਅਤੇ ਲੜਕਿਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਪਹਿਲੇ ਸਥਾਨ ‘ਤੇ ਰਹੇ। ਲੋਕ ਨਾਚ ਸੋਲੋ ਲੜਕੀਆਂ ਦੇ ਮੁਕਾਬਲਿਆਂ ਵਿੱਚ ਮੋਗਾ ਪਹਿਲੇ ਸਥਾਨ ‘ਤੇ ਅਤੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਕਪੂਰਥਲਾ ਪਹਿਲੇ ਸਥਾਨ ‘ਤੇ ਰਹੇ। ਇੰਡੀਜੀਨੀਅਸ ਖਿਡੋਣਿਆਂ ਅਤੇ ਖੇਡਾਂ ਬਣਾਉਣ ਦੇ ਲੜਕੀਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਜਲੰਧਰ ਅਤੇ ਲੜਕਿਆਂ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਫਰੀਦਕੋਟ ਪਹਿਲੇ ਸਥਾਨ ‘ਤੇ ਰਹੇ।

ਜਿਕਰਯੋਗ ਹੈ ਕਿ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵੱਲੋਂ ਸਮਗਰਾ ਸਿੱਖਿਆ ਅਭਿਆਨ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਕਲਾ ਉਤਸਵ ਦੇ ਮੁਕਾਬਲਿਆਂ ਦੇ ਆਯੋਜਨ ਤਹਿਤ ਪਹਿਲੇ ਦਿਨ ਦੀ ਸ਼ੁਰੂਆਤ ਸਮੇਂ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐੱਸ. ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰ ਸਿੱਖਿਆ ਅਭਿਆਨ ਪੰਜਾਬ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਸੀ। ਉਹਨਾਂ ਸਮੂਹ ਭਾਗ ਲੈਣ ਵਾਲੇ ਵਿਦਿਆਰਥੀਆਂ, ਉਹਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਕਲਾ ਦਾ ਨਿਖਾਰ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਆਉਂਦਾ ਹੈ। ਉਹਨਾਂ ਕਿਹਾ ਕਿ ਇਹ ਵਿਦਿਆਰਥੀ ਆਪਣੇ ਜੀਵਨ ਦੇ ਉਦੇਸ਼ ਵਿੱਚ ਸਫ਼ਲ ਹੋ ਕੇ ਵੀ ਕਲਾ ਦੇ ਨਾਲ ਜੁੜੇ ਰਹਿੰਦੇ ਹਨ ਅਤੇ ਵਧੀਆ ਨਾਗਰਿਕ ਵੱਜੋਂ ਵਿਚਰਦੇ ਹਨ।

ਇਸ ਮੌਕੇ ਮਨੋਜ ਕੁਮਾਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਤਨਜੀਤ ਕੌਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਬਲਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐੱਸ.ਏ.ਐੱਸ ਨਗਰ, ਸੁਸ਼ੀਲ ਨਾਥ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਐੱਸ.ਏ.ਐੱਸ ਨਗਰ, ਸੁਰੇਖਾ ਠਾਕੁਰ ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰ, ਅਮਰਜੀਤ ਸਿੰਘ ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰ, ਡਾ. ਕੰਚਨ ਸ਼ਰਮਾ, ਬਲਪ੍ਰੀਤ ਕੌਰ ਸਹਾਇਕ ਮੈਨੇਜਰ ਅਤੇ ਕੋਆਰਡੀਨੇਟਰ ਕਲਾ ਉਤਸਵ, ਮੇਜਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ, ਦਿਨੇਸ਼ ਕੌਸ਼ਿਕ ਲੈਕਚਰਾਰ ਕਾਮਰਸ, ਅਮ੍ਰਿਤਜੀਤ ਸਿੰਘ, ਜਸਵਿੰਦਰ ਸਿੰਘ, ਪ੍ਰੋ. ਸੰਦੀਪ ਸਿੰਘ ਰਾਜਪੁਰਾ, ਪ੍ਰੋਫੈਸਰ ਨਵਦੀਪ ਸਿੰਘ, ਗੁਰਪ੍ਰੀਤ ਸਿੰਘ ਨਾਮਧਾਰੀ ਨੈਸ਼ਨਲ ਅਵਾਰਡੀ, ਸਤਨਾਮ ਪੰਜਾਬੀ ਲੋਕ ਗਾਇਕ, ਵਨੀਤਾ ਸਹਾਇਕ ਪ੍ਰੋਫੈਸਰ ਸੰਗੀਤ ਪਟਿਆਲਾ, ਅਮਰੀਸ਼ ਭੱਟੀ ਕਲਾਸੀਕਲ ਸਾਜ ਵਾਦਕ, ਰਵੀ ਰਵਰਾਜ ਸਿੱਖਿਆ ਸ਼ਾਸ਼ਤਰੀ, ਅਮਰਜੀਤ ਕੌਰ, ਅਤਿੰਦਰਪਾਲ ਸਿੰਘ, ਜੈਸਮੀਨ ਤੋਂ ਇਲਾਵਾ ਵਿਦਿਆਰਥੀਆਂ ਦੇ ਗਾਇਡ ਅਧਿਆਪਕ ਅਤੇ ਮਾਪੇ ਵੀ ਮੌਜੂਦ ਸਨ।

Leave a Reply

Your email address will not be published.