Latest news

ਭਲਕੇ ਸਿੱਖਿਆ ਮੰਤਰੀ ਪੰਜਾਬ ਕਰਨਗੇ ਉਦਘਾਟਨ

ਭਲਕੇ ਸਿੱਖਿਆ ਮੰਤਰੀ ਪੰਜਾਬ ਕਰਨਗੇ ਉਦਘਾਟਨ

 

– 42ਵੀਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ 06 ਨੂੰ – ਸੰਗੀਤਾ ਸ਼ਰਮਾ

 

 

 

ਸਿੱਖਿਆ ਫੋਕਸ, ਸ੍ਰੀ ਅਨੰਦਪੁਰ ਸਾਹਿਬ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋਣ ਜਾ ਰਹੀਆਂ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਜਿਲਾ ਸਿੱਖਿਆ ਅਫਸਰ(ਐ.ਸਿੱ.) ਰੂਪਨਗਰ ਸੰਗੀਤਾ ਸ਼ਰਮਾ ਵੱਲੋਂ ਕਰਦੇ ਹੋਏ ਦੱਸਿਆ ਕਿ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਹਨਾਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ 6 ਦਸੰਬਰ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ।

ਇਸ ਦੌਰਾਨ 23 ਜਿਲ੍ਹਿਆਂ ਤੋਂ ਆਏ ਹੋਏ ਖਿਡਾਰੀ ਮਾਰਚ ਪਾਸਟ ਵਿਚ ਭਾਗ ਲੈਣਗੇ। ਜਿਲਾ ਸਿੱਖਿਆ ਅਫਸਰ(ਐ.ਸਿੱ.) ਸੰਗੀਤਾ ਸ਼ਰਮਾ ਨੇ ਦੱਸਿਆ ਕਿ 9 ਖੇਡਾਂ ਕਬੱਡੀ ਨੈਸ਼ਨਲ ਸਟਾਇਲ, ਖੋ-ਖੋ, ਸਰਕਲ ਸਟਾਇਲ ਕਬੱਡੀ, ਐਥਲੈਟਿਕਸ, ਰੱਸਾਕਸੀ, ਸ਼ਤਰੰਜ, ਜਿਮਨਾਸਟਿਕ, ਬੈਡਮਿੰਟਨ, ਗਤਕਾ ਦੇ ਮੁਕਾਬਲੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। 5 ਖੇਡਾਂ ਫੁੱਟਬਾਲ, ਕੁਸਤੀਆਂ, ਯੋਗਾ, ਰੱਸੀ -ਟੱਪਾ, ਕਰਾਟੇ ਦੇ ਮੁਕਾਬਲੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਸ੍ਰੀ ਦਸਮੇਸ਼ ਮਾਰਸ਼ਲ ਆਰਟ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਖੇਡਾਂ ਸਕੇਟਿੰਗ ਅਤੇ ਫੁੱਟਬਾਲ(ਲੜਕੇ) ਦੇ ਮੁਕਾਬਲੇ ਕਰਵਾਏ ਜਾਣਗੇ ਜਦਕਿ ਤੈਰਾਕੀ ਦੇ ਮੁਕਾਬਲੇ ਮੁਹਾਲੀ ਵਿਖੇ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਇਹਨਾਂ ਉਕਤ ਖੇਡਾਂ ਦੇ ਮੁਕਾਬਲੇ ਕਰਵਾਉਣ ਲਈ ਗਰਾਊਂਡ ਤਿਆਰ ਹੋ ਚੁੱਕੇ ਹਨ ਅਤੇ ਸਮੂਹ ਅਧਿਆਪਕ ਆਪਣੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ।ਉਹਨਾਂ ਦੱਸਿਆ ਕਿ ਵੱਖ ਵੱਖ ਜਿਲ੍ਹਿਆਂ ਤੋਂ ਟੀਮਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣੀਆਂ ਸੁਰੂ ਹੋ ਗਈਆਂ ਹਨ, ਜਿਹਨਾਂ ਦੀ ਰਿਹਾਇਸ਼ ਅਤੇ ਖਾਣੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Leave a Reply

Your email address will not be published.

%d bloggers like this: