Latest news

ਸਿੱਖਿਆ ਮੰਤਰੀ ਦਾ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਵਾਅਦਾ ਨਾ ਹੋਇਆ ਵਫਾ

ਸਿੱਖਿਆ ਮੰਤਰੀ ਦਾ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਵਾਅਦਾ ਨਾ ਹੋਇਆ ਵਫਾ

 

 

– ਕੰਪਿਊਟਰ ਅਧਿਆਪਕਾਂ ‘ਤੇ ਪੇ ਕਮਿਸ਼ਨ, ਸਰਵਿਸ ਨਿਯਮ ਅਤੇ ਵਿਭਾਗੀ ਮਰਜਿੰਗ ਲਾਗੂ ਕੀਤੀ ਜਾਵੇ – ਡੀਟੀਐੱਫ

 

 

ਸਿੱਖਿਆ ਫੋਕਸ, ਪਟਿਆਲਾ। ਡੈਮੋਕ੍ਰੇਟਿਕ ਟੀਚਰ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਚਿਰਾਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰਨ ਦੇ ਤੋਹਫੇ ਦੇ ਜਨਤਕ ਐਲਾਨ ‘ਤੇ ਖਰੇ ਨਾ ਉਤਰਨ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਇਸ ਮਾਮਲੇ ਨੂੰ ‘ਆਪ’ ਸਰਕਾਰ ਦੀ ਸਿੱਖਿਆ ਵਰਗੇ ਸੰਵੇਦਨਸ਼ੀਲ ਮੁੱਦੇ ਤੇ ਭਰੋਸੇਯੋਗਤਾ ‘ਤੇ ਗੰਭੀਰ ਪ੍ਰਸ਼ਨ ਚਿੰਨ ਕਰਾਰ ਦਿੱਤਾ ਹੈ।

ਡੀ.ਟੀ.ਐੱਫ. ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋ ਬੀਤੇ ਦਿਨੀ ਬਿਆਨ ਜਾਰੀ ਕਰਕੇ, 24 ਅਕਤੂਬਰ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ‘ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਸਮੇਤ ਸਿਵਲ ਸਰਵਿਸ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਸਿੱਖਿਆ ਮੰਤਰੀ ਵੱਲੋਂ ਇੱਕ ਮਹੀਨਾ ਬੀਤਣ ਪਿੱਛੋਂ ਵੀ ਕੋਈ ਚਾਰਾਜੋਈ ਨਹੀਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਉਹਨਾਂ ਉਪਰ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਸਿਫਾਰਸ਼ਾਂ ਅਤੇ ਪੰਜਾਬ ਸਿਵਲ ਸਰਵਿਸ ਦੇ ਸਾਰੇ ਰੂਲਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਡੀ.ਟੀ.ਐੱਫ. ਪਟਿਆਲਾ ਦੇ ਪ੍ਰਧਾਨ ਅਤਿੰਦਰ ਘੱਗਾ, ਜਿਲ੍ਹਾ ਸਕੱਤਰ ਹਰਵਿੰਦਰ ਰੱਖੜਾ ਅਤੇ ਵਿੱਤ ਸਕੱਤਰ ਭੁਪਿੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਫੈਕਲਿਟੀ ਵੱਲੋਂ ਪਿਛਲੇ ਅਠਾਰਾਂ-ਅਠਾਰਾਂ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਤਨ ਦੇਹੀ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ।

ਪ੍ਰੰਤੂ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਵੱਖ-ਵੱਖ ਸਰਕਾਰਾਂ ਵੱਲੋਂ ਪੂਰੀਆਂ ਕਰਨ ਦੀ ਥਾਂ ਲਟਕਾਉਣ ਦੀ ਨੀਤੀ ਤੋਂ ਕੰਮ ਲਿਆ ਗਿਆ ਅਤੇ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਦੀ ਆਪਣੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਹੋਣ ਦੇ ਬਾਵਜੂਦ ਪੱਕੇ ਮੁਲਾਜ਼ਮਾਂ ਵਾਲੀਆਂ ਕਈ ਸੁਵਿਧਾਵਾਂ ਤੋਂ ਵਾਂਝੇ ਰੱਖਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਕੈਬਨਿਟ ਮੰਤਰੀ ਵੱਲੋਂ ਕੀਤੇ ਇਸ ਐਲਾਨ ਨੂੰ ਪੂਰਾ ਕਰਨ ਲਈ ਦਖਲ ਦੇਣਾ ਚਾਹੀਂਦਾ ਹੈ ਤਾਂ ਜੋ ਆਪ ਸਰਕਾਰ ਦੀ ਭਰੋਸੇ ਯੋਗਤਾ ਬਹਾਲ ਰਹਿ ਸਕੇ।

Leave a Reply

Your email address will not be published.

%d bloggers like this: