ਮਾਪੇ ਅਧਿਆਪਕ ਮਿਲਣੀ ਸਬੰਧੀ ਅਧਿਆਪਕਾਂ ਵਿੱਚ ਉਤਸ਼ਾਹ – ਅਮਨਦੀਪ ਸ਼ਰਮਾ
ਮਾਪੇ ਅਧਿਆਪਕ ਮਿਲਣੀ ਸਬੰਧੀ ਅਧਿਆਪਕਾਂ ਵਿੱਚ ਉਤਸ਼ਾਹ – ਅਮਨਦੀਪ ਸ਼ਰਮਾ
– ਕਲੱਸਟਰ ਚਹਿਲਾਂਵਾਲੀ ਦੀ ਹੋਈ ਮੀਟਿੰਗ – ਲਾਲੀ
ਸਿੱਖਿਆ ਫੋਕਸ, ਚੰਡੀਗੜ੍ਹ। ਮਾਪੇ ਅਧਿਆਪਕ ਮਿਲਣੀ 3 ਸਤੰਬਰ ਨੂੰ ਹੋਣ ਜਾ ਰਹੀ ਹੈ। ਇਸ ਸੰਬੰਧੀ ਅਧਿਆਪਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਧਿਆਪਕਾਂ ਦੀ ਪਹਿਲਾ ਹੀ ਇਹ ਮੰਗ ਸੀ ਕਿ ਸਾਡੇ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਆਪਣੇ ਮਾਪਿਆਂ ਨੂੰ ਨਾਲ ਲੈ ਕੇ ਸਕੂਲ ਵਿਚ ਆਉਣ ਅਤੇ ਹਰੇਕ ਕਲਾਸ ਵਿੱਚ ਬੱਚਿਆਂ ਦੇ ਅਧਿਆਪਕ ਬੱਚਿਆਂ ਸਬੰਧੀ ਜਾਣਕਾਰੀ ਉਨ੍ਹਾਂ ਦੇ ਮਾਪਿਆਂ ਨੂੰ ਦੇਣ।
ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਕ ਵਧੀਆ ਕਦਮ ਹੈ ਜਿਸ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਵੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਬੱਚਿਆਂ ਦੇ ਮਾਪਿਆਂ ਦਾ ਸਕੂਲਾਂ ਪ੍ਰਤੀ ਧਿਆਨ ਹੋਰ ਵਧੀਆ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਸਬੰਧੀ ਪੰਜਾਬ ਭਰ ਵਿੱਚ ਤਿਆਰੀਆਂ ਚੱਲ ਰਹੀਆਂ ਹਨ ਕਲੱਸਟਰ ਪੱਧਰੀ ਮੀਟਿੰਗਾਂ ਹੋ ਰਹੀਆਂ ਹਨ ਸਕੂਲ ਮੁਖੀਆਂ ਵਿੱਚ ਇਸ ਸਬੰਧੀ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਕਲੱਸਟਰ ਚਹਿਲਾਵਾਲੀ ਦੇ ਇੰਚਾਰਜ ਜਸਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਇਸ ਸੰਬੰਧੀ ਪੂਰੇ ਸੈਂਟਰ ਦੀ ਮੀਟਿੰਗ ਕੀਤੀ ਗਈ। ਜਿਸ ਦੀਆਂ ਹਦਾਇਤਾਂ ਸਮੂਹ ਸਕੂਲ ਮੁਖੀਆਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਹੀ ਸਕੂਲ ਮੁਖੀਆਂ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਆਪੋ ਆਪਣੇ ਸਕੂਲਾਂ ਵਿਚ ਬਿਹਤਰ ਮਾਪੇ ਅਧਿਆਪਕ ਮਿਲਣੀ ਕਰਵਾਉਣਗੇ ਅਤੇ ਉਸ ਦੀਆਂ ਫੋਟੋਆਂ ਦੀਕਸ਼ਾ ਐਪ ਤੇ ਵੀ ਅਪਲੋਡ ਕਰਨਗੇ।
ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਮੀਟਿੰਗਾਂ ਲਈ ਸਕੂਲਾਂ ਨੂੰ ਨਗਦ ਰਾਸ਼ੀ ਵੀ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਮੀਟਿੰਗਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।