ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਆਏ ਵਿਜੀਲੈਂਸ ਦੀ ਰਾਡਾਰ ‘ਤੇ
ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਆਏ ਵਿਜੀਲੈਂਸ ਦੀ ਰਾਡਾਰ ‘ਤੇ
– ਵਿਜੀਲੈਂਸ ਨੇ ਸਿੰਗਲਾ ਦੇ 5 ਕਰੀਬੀਆਂ ਨੂੰ ਕੀਤਾ ਤਲਬ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਕਾਂਗਰਸ ਇਕ ਵਾਰ ਘਿਰ ਗਈ ਹੈ। ਇਸ ਦੇ ਚਲਦੇ ਹੁਣ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੇ ਰਾਡਾਰ ‘ਤੇ ਹਨ। ਵਿਜੀਲੈਂਸ ਪਿਛਲੀ ਕਾਂਗਰਸ ਸਰਕਾਰ ਵਿੱਚ ਪੀਡਬਲਯੂਡੀ ਵਿੱਚ ਅਲਾਟ ਹੋਏ ਟੈਂਡਰਾਂ ਦੀ ਜਾਂਚ ਵਿੱਚ ਜੁਟੀ ਗਈ ਹੈ। ਇਸ ਮਾਮਲੇ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਮੁਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਮਿਲੀ ਜਾਣਕਾਰੀ ਦੇ ਮੁਤਾਬਿਕ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਦੇ 5 ਕਰੀਬੀਆਂ ਨੂੰ 5 ਸਤੰਬਰ ਨੂੰ ਤਲਬ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਅਹੁਦੇ ਦੇ ਵਿਜੀਲੈਂਸ ਅਧਿਕਾਰੀ ਨੂੰ ਜਾਂਚ ਸੌਂਪ ਦਿੱਤੀ ਗਈ ਹੈ।
ਦਰਅਸਲ ਠੇਕੇਦਾਰਾਂ (ਜਿਨ੍ਹਾਂ ਨੂੰ ਟੈਂਡਰ ਨਹੀਂ ਮਿਲ ਸਕੇ) ਦੀ ਸ਼ਿਕਾਇਤ ਉਤੇ PWD ਟੈਂਡਰਾਂ ਦੀ ਜਾਂਚ ਕੀਤੀ ਜਾ ਰਹੀ ਹੈ। Whatsapp ‘ਤੇ ਮਿਲੀ ਵਾਇਰਲ ਹੋਈ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ‘ਆਪ’ ਸਰਕਾਰ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀਆਂ ਫਾਈਲਾਂ ਦੀ ਪੜਤਾਲ ਕਰ ਰਹੀ ਹੈ ਅਤੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਸਰਕਾਰ ਨੂੰ ਕਿਵੇਂ ਅਤੇ ਕਿਸ ਕਾਰਨ ਵਿੱਤੀ ਨੁਕਸਾਨ ਹੋਇਆ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਦੇ ਦੋ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਜਦਕਿ ਸੰਗਤ ਸਿੰਘ ਗਿਲਜੀਆਂ ਜ਼ਮਾਨਤ ‘ਤੇ ਬਾਹਰ ਹਨ। ਕਿਹਾ ਜਾ ਰਿਹਾ ਹੈ ਕਿ ਸਾਬਕਾ ਸੀਐਮ ਕੈਪਟਨ ਅਮਰਿੰਦਰ ਵੀ ਕਰੀਬ 150 ਕਰੋੜ ਦੇ ਖੇਤੀ ਮਸ਼ੀਨਰੀ ਘੁਟਾਲੇ ਵਿੱਚ ਸਰਕਾਰ ਦੀ ਰਡਾਰ ‘ਤੇ ਹਨ।