ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਅਧਿਆਪਕਾ ਜਸਪਿੰਦਰ ਕੌਰ ਦੀ ਮੌਤ ਤੇ ਜਤਾਇਆ ਦੁੱਖ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਅਧਿਆਪਕਾ ਜਸਪਿੰਦਰ ਕੌਰ ਦੀ ਮੌਤ ਤੇ ਜਤਾਇਆ ਦੁੱਖ
– ਅਧਿਆਪਕਾ ਜਸਪਿੰਦਰ ਕੌਰ ਸਹਸ ਰਾਏਪੁਰ ਰਾਜਪੂਤਾਂ ਦੀ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਿੱਚ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਸਿੱਖਿਆ ਫੋਕਸ, ਚੰਡੀਗੜ੍ਹ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇੋ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਚ ਅੱਜ ਹਰਨਾਮਪੁਰਾ ਸਾਹਨੇਵਾਲ ਕੋਲ ਕੰਪਿਊਟਰ ਅਧਿਆਪਕਾ ਜਸਪਿੰਦਰ ਕੌਰ ਸਹਸ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਦੀ ਹੋਈ ਮੋਤ ਤੇ ਅਫਸੋਸ ਜ਼ਾਹਰ ਕੀਤਾ ਕੀਤਾ ਹੈ।
ਯੂਨੀਅਨ ਦੇ ਸੂਬਾ ਸ੍ਪਰਸਤ ਚਰਨ ਸਿੰਘ ਸਰਾਭਾ, ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਗੁਰਪ੍ਰੀਤ ਮਾੜੀ ਮੇਘਾ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ, ਪਰਮਿੰਦਰ ਪਾਲ ਸਿੰਘ ਕਾਲੀਆ ਅਤੇ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਕਿਹਾ ਕੀ ਸੰਘਣੀ ਧੁੰਦ ਕਾਰਨ ਵਾਪਰੇ ਇਸ ਦਰਦਨਾਕ ਹਾਦਸੇ ਅਧਆਪਿਕਾ ਦੀ ਮੌਤ ਨਾਲ ਪਰਿਵਾਰ ਸਮੇਤ ਸਮੂਹ ਅਧਿਆਪਕ ਵਰਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਜਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾ ਦੇ ਪਰਿਵਾਰ ਮੈਂਬਰਾਂ ਦੀ ਸਾਰ ਲਈ ਜਾਵੇ। ਇਸ ਤੋਂ ਇਲਾਵਾ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਿਆਦਾ ਧੁੰਦ ਹੋਣ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10:30 ਤੋਂ 3 ਵਜੇ ਤੱਕ ਕੀਤਾ ਜਾਵੇ ਤਾਂ ਜੋ ਵੱਖ ਵੱਖ ਸੜਕ ਹਾਦਸਿਆਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਹੋ ਰਹੀਆਂ ਦਰਦਨਾਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ।