Latest news

ਕੰਪਿਊਟਰ ਅਧਿਆਪਕਾਂ ਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਤਰੁੰਤ ਨੋਟੀਫਿਕੇਸ਼ਨ ਜਾਰੀ ਸਰਕਾਰ- ਜੀਟੀਯੂ

ਕੰਪਿਊਟਰ ਅਧਿਆਪਕਾਂ ਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਤਰੁੰਤ ਨੋਟੀਫਿਕੇਸ਼ਨ ਜਾਰੀ ਸਰਕਾਰ- ਜੀਟੀਯੂ

 

 

 

– ਰਹਿੰਦੇ ਕੱਚੇ ਅਧਿਆਪਕਾਂ ਨੂੰ ਵੀ ਪੱਕਾ ਕੀਤਾ ਜਾਵੇ – ਸੁਖਵਿੰਦਰ ਚਾਹਲ

 

 

ਸਿੱਖਿਆ ਫੋਕਸ, ਫਿਲੌਰ। ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ, ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਆਦਿ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਹਾਕਿਆਂ ਤੋਂ ਸਿੱਖਿਆ ਵਿਭਾਗ ਲਈ ਅਣਥੱਕ ਸੇਵਾਵਾਂ ਦੇਣ ਵਾਲੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਵਾਲਾ ਨੋਟੀਫਿਕੇਸ਼ਨ ਤਰੁੰਤ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸਿਰਫ਼ ਅਖ਼ਬਾਰੀ ਬਿਆਨਾਂ ਤੱਕ ਨਾ ਸੀਮਤ ਰਹੇ ਸਰਕਾਰ, ਉਹਨਾਂ ਇਹ ਵੀ ਮੰਗ ਕੀਤੀ ਕਿ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਐਲਾਨ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾਵੇ ਤੇ ਨੋਟੀਫਿਕੇਸ਼ਨ ਕੀਤਾ ਜਾਵੇ। ਇਸ ਸਮੇਂ ਸੁਖਵਿੰਦਰ ਸਿੰਘ ਚਾਹਲ ਨੇ ਮੰਗ ਕੀਤੀ ਕਿ ਪੱਕੇ ਹੋਣ ਤੋਂ ਰਹਿ ਗਏ ਕੱਚੇ ਅਧਿਆਪਕਾਂ ਨੂੰ ਵੀ ਪੱਕਾ ਕੀਤਾ ਜਾਵੇ।

ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਹਲ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਮੁਲਖ ਰਾਜ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।

Leave a Reply

Your email address will not be published.

%d bloggers like this: