Latest news

ਬੇਰੁਜ਼ਗਾਰ ਅਧਿਆਪਕਾਂ ਨੂੰ ਕੁੱਟਣ ਦੀ ਬਜਾਏ ਤਰੁੰਤ ਰੁਜ਼ਗਾਰ ਦੇਵੇ ਸਰਕਾਰ – ਸੁਖਵਿੰਦਰ ਸਿੰਘ ਚਾਹਲ

ਬੇਰੁਜ਼ਗਾਰ ਅਧਿਆਪਕਾਂ ਨੂੰ ਕੁੱਟਣ ਦੀ ਬਜਾਏ ਤਰੁੰਤ ਰੁਜ਼ਗਾਰ ਦੇਵੇ ਸਰਕਾਰ – ਸੁਖਵਿੰਦਰ ਸਿੰਘ ਚਾਹਲ

 

 

– ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਤੇ ਵਾਰ ਵਾਰ ਲਾਠੀਚਾਰਜ ਤੇ ਮਹਿਲਾ ਅਧਿਆਪਕਾਂ ਦੀ ਖਿੱਚ ਧੂਹ ਕਰਨ ਦੀ ਜੀਟੀਯੂ ਵਲੋਂ ਸਖਤ ਨਿਖੇਧੀ

 

 

ਸਿੱਖਿਆ ਫੋਕਸ, ਫਿਲੌਰ। ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਨੇ ਪੰਜਾਬ ਸਰਕਾਰ ਵਲੋਂ ਸੰਗਰੂਰ ਦੇ ਸੁਨਾਮ ਸ਼ਹਿਰ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਨੂੰ ਬੇਨਤੀ ਕਰਨ ਗਏ ਤੇ ਰੁਜਗਾਰ ਮੰਗਦੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਤੇ ਵਾਰ ਵਾਰ ਲਾਠੀਚਾਰਜ ਕਰਨ ਤੇ ਮਰਦ ਪੁਲਿਸ ਮੁਲਾਜ਼ਮਾ ਵਲੋਂ ਮਹਿਲਾ ਅਧਿਆਪਕਾਂ ਦੀ ਖਿੱਚ ਧੂਹ ਕਰਨ ਦੀ ਸਖਤ ਨਿਖੇਧੀ ਕੀਤੀ ਹੈ।

ਜੀਟੀਯੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਆਦਿ ਆਗੂਆਂ ਨੇ ਸਰਕਾਰ ਤੋਂ ਬੇਰੁਜ਼ਗਾਰ ਅਧਿਆਪਕਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਜਾਵੇ ਤੇ ਉਹਨਾਂ ਨੂੰ ਰੁਜਗਾਰ ਦਿੱਤਾ ਜਾਵੇ।

ਇਸ ਸਮੇਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਇੱਕ ਪਾਸੇ ਤਾ ਪੰਜਾਬ ਦੀ ਸਰਕਾਰ ਸਲਾਨਾ ਬਜਟ ਵਿੱਚ ਖੇਡਾਂ ਤੇ 52% ਵਾਧੂ ਖਰਚ ਕਰਨ ਦੇ ਦਮਗਜੇ ਮਾਰ ਰਹੀ ਹੈ ਤੇ ਦੂਸਰੇ ਪਾਸੇ ਸਕੂਲਾਂ ਵਿੱਚ ਖੇਡ ਅਧਿਆਪਕਾਂ ਦੀ ਖਾਲੀ ਅਸਾਮੀਆਂ ਤੇ ਪਿਛਲੇ 12 ਸਾਲ ਤੋਂ ਭਰਤੀ ਦੀ ਮੰਗ ਕਰਨ ਵਾਲੇ ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵਾਂਗ ਲਾਠੀ ਗੋਲ਼ੀ ਨਾਲ ਦਬਾਇਆ ਜਾ ਰਿਹਾ ਹੈ,ਯਾਦ ਰਹੇ ਕੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੈਕੀਂ ਤੇ ਚੜੵੇ ਬੇਰੁਜ਼ਗਾਰ ਅਧਿਆਪਕਾਂ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਨੇ ਖੁਦ ਉਤਾਰਿਆ ਸੀ ਤੇ ਵਾਅਦਾ ਕੀਤਾ ਸੀ ਕੀ ਆਪ ਪਾਰਟੀ ਦੀ ਸਰਕਾਰ ਬਣਨ ਤੇ ਤੁਹਾਨੂੰ ਰੁਜਗਾਰ ਦਿੱਤਾ ਜਾਵੇਗਾ ਪਰ ਹੁਣ ਉਹਨਾਂ ਦੀ ਗੱਲ ਸੁਣਨ ਤੋਂ ਵੀ ਮੁਨਕਰ ਹੋਇਆ ਜਾ ਰਿਹਾ ਹੈ।

ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਹਲ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਮੁਲਖ ਰਾਜ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।

Leave a Reply

Your email address will not be published.