Latest news

ਜੁਆਇੰਟ ਐਕਸ਼ਨ ਕਮੇਟੀ ਜਲੰਧਰ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਅਤੇ ਫੂਕਿਆ ਪੁਤਲਾ

ਜੁਆਇੰਟ ਐਕਸ਼ਨ ਕਮੇਟੀ ਜਲੰਧਰ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਅਤੇ ਫੂਕਿਆ ਪੁਤਲਾ

-ਸਾਂਝੀਆਂ ਮੰਗਾਂ ਅਤੇ ਤਨਖਾਹਾਂ ਨਾ ਮਿਲਣ ਦੀ ਸੂਰਤ ਵਿਚ ਸੰਘਰਸ਼ ਹੋਵੇਗਾ ਹੋਰ ਤੇਜ਼ – ਸੁਖਜੀਤ ਸਿੰਘ

– ਡੀਸੀ ਦਫ਼ਤਰ ਦੇ ਬਾਹਰ ਲਗਾਇਆ ਧਰਨਾ ਅਤੇ ਪੰਜਾਬ ਸਰਕਾਰ ਦਾ ਅਰਥੀ ਫੂਕ ਕੀਤਾ ਮੁਜ਼ਾਹਰਾ

– ਜਲੰਧਰ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ/ਫੈਡਰੇਸ਼ਨਾਂ ਮੁਲਾਜ਼ਮ ਏਕਤਾ ਨੂੰ ਮੁੱਖ ਰੱਖਦੇ ਹੋਏ ਲਿਆ ਭਾਗ

 

ਸਿੱਖਿਆ ਫੋਕਸ, ਜਲੰਧਰ। ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਅੱਜ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।

ਸੁਖਜੀਤ ਸਿੰਘ ਸੂਬਾ ਪ੍ਰਧਾਨ ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਅਤੇ ਸੂਬਾ ਕਨਵੀਨਰ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਕਿਹਾ ਕਿ ਮੌਜੂਦਾ ਸਰਕਾਰ ਇਹ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਕਿ ਮੁਲਾਜ਼ਮਾਂ ਜਾਂ ਕਿਸੇ ਵੀ ਵਰਗ ਨੂੰ ਧਰਨੇ ਰੈਲੀਆਂ ਮੰਗਾਂ ਨੂੰ ਲੈ ਕੇ ਨਹੀਂ ਕਰਨੀਆਂ ਪੈਣਗੀਆਂ ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਮੁਲਾਜ਼ਮਾਂ ਨੂੰ ਤਨਖਾਹਾਂ ਲੈਣ ਲਈ ਵੀ ਧਰਨੇ ਦੇਣੇ ਪੈ ਰਹੇ ਹਾਂ।

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਸਾਂਝੀਆਂ ਮੰਗਾਂ ਅਤੇ ਤਨਖ਼ਾਹਾਂ ਤੇ ਲਗਾਈ ਗਈ ਬੇਲੋੜੀ ਰੋਕ ਨੂੰ ਮੁੱਖ ਰੱਖਦੇ ਹੋਏ 8 ਵਿਖੇ ਜ਼ੋਨਲ ਰੈਲੀ ਰੱਖੀ ਗਈ ਹੈ ਜਿਸ ਵਿੱਚ ਅਮਨਦੀਪ ਸਿੰਘ ਜ਼ਿਲਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਅਗਵਾਈ ਹੇਠ ਜਲੰਧਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਮੁਲਾਜ਼ਮ ਰੈਲੀ ਵਿਚ ਭਾਗ ਲੈਣਗੇ।

ਮੁਲਾਜ਼ਮ ਆਗੂ ਸੁਭਾਸ਼ ਮੱਟੂ ਅਤੇ ਪੁਸ਼ਪਿੰਦਰ ਕੁਮਾਰ ਵਿਰਦੀ ਨੇ ਸਾਂਝੇ ਰੂਪ ਵਿੱਚ ਕਿਹਾ ਕਿ 10 ਸਤੰਬਰ ਨੂੰ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਸਾਂਝੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਰੱਖੀ ਗਈ ਹੈ ਜਿਸ ਵਿੱਚ ਜ਼ਿਲ੍ਹਾ ਜਲੰਧਰ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਅਤੇ ਮੁਲਾਜ਼ਮ ਸ਼ਮੂਲੀਅਤ ਕਰਨਗੇ।

ਇਸ ਮੌਕੇ ਕਿਰਪਾਲ ਸਿੰਘ, ਜ਼ੋਰਾਵਰ ਸਿੰਘ, ਪਵਨ ਕੁਮਾਰ, ਡਿੰਪਲ ਰਹੇਲਾ, ਹਰਭਜਨ ਸਿੰਘ, ਜਸਵਿੰਦਰ ਸਿੰਘ ਬਲਮੀਤ ਸਿੰਘ ਗੁਰਪ੍ਰੀਤ ਸੰਧੂ, ਗੁਰਸੇਵਕ ਸਿੰਘ ਗੁਰੂ ਬਚਨ ਲਾਲ ਸਮੇਤ ਜੁਆਇੰਟ ਐਕਸ਼ਨ ਕਮੇਟੀ ਦੇ ਸਾਰੇ ਅਹੁਦੇਦਾਰ ਅਤੇ ਮੁਲਾਜ਼ਮ ਆਗੂ ਮੌਜੂਦ ਸਨ।

Leave a Reply

Your email address will not be published.

%d bloggers like this: