Latest news

ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ ਵਿੱਚ ਕਈ ਅਧਿਆਪਕ ਜ਼ਖਮੀ

ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ ਵਿੱਚ ਕਈ ਅਧਿਆਪਕ ਜ਼ਖਮੀ

 

 

 

 

– ਸੀਐਮ ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ ਮੁੱਕੀ

 

 

ਸਿੱਖਿਆ ਫੋਕਸ, ਚੰਡੀਗੜ੍ਹ। ਸੰਗਰੂਰ ਵਿਖੇ ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰ ਰਹੇ ਅਧਿਆਪਕਾਂ ਨੂੰ ਰੋਕਣ ਲਈ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਹੱਥੋਪਾਈ ਹੋ ਗਈ। ਇਸ ਝੜਪ ਵਿੱਚ ਅਧਿਆਪਕ ਬਲਵੀਰ ਸਿੰਘ, ਮੰਗਲ ਸਿੰਘ ਅਤੇ ਹੋਰ ਅਧਿਆਪਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੁਲਿਸ ਦੇ ਵੱਲੋਂ ਹਲਕੀ ਤਾਕਤ ਦੀ ਵਰਤੋਂ ਕਰ ਕੇ ਅਧਿਆਪਕਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਗਈ।

ਦਰਅਸਲ ਪੰਜਾਬ ਵਿੱਚ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਕਿਉਂਕਿ 7 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ 4161 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ। ਪਰ ਨਿਯੁਕਤੀ ਪੱਤਰ ਮਿਲੇ ਡੇਢ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰਨ ਲਈ ਪੋਰਟਲ ਨਹੀਂ ਖੋਲ੍ਹਿਆ ਗਿਆ। ਸਾਰੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਮਿਲਣ ਅਤੇ ਮੈਡੀਕਲ ਹੋਣ ਦੇ ਬਾਵਜੂਦ ਵੀ ਸਟੇਸ਼ਨ ਅਲਾਟ ਨਹੀਂ ਕੀਤੇ ਗਏ।

ਸਟੇਸ਼ਨ ਅਲਾਟਮੈਂਟ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸੇ ਕੜੀ ‘ਚ ਸ਼ਨੀਵਾਰ ਨੂੰ ਇੱਕ ਵਾਰ ਫਿਰ ਅਧਿਆਪਕਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮੋਰਚਾ ਖੋਲ੍ਹ ਦਿੱਤਾ। ਵੱਡੀ ਗਿਣਤੀ ਵਿੱਚ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦੇ ਅੱਗੇ ਧਰਨਾ ਦੇ ਰਹੇ ਸਨ, ਇਸ ਦੌਰਾਨ ਪੁਲਿਸ ਦੇ ਵੱਲੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਪੁਲਿਸ ਦੇ ਨਾਲ ਅਧਿਆਪਕਾਂ ਦੀ ਹੋਈ ਝੜਪ ਦੌਰਾਨ ਸਿੱਖ ਅਧਿਆਪਕਾਂ ਦੇ ਸਿਰਾਂ ਤੋਂ ਪੱਗਾਂ ਉਤਰ ਗਈਆਂ। ਇਸ ਹੰਗਾਮੇ ਤੋਂ ਬਾਅਦ ਅਧਿਆਪਕਾਂ ਨੂੰ ਉਥੋਂ ਹਟਾ ਦਿੱਤਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਫਰਵਰੀ ਨੂੰ ਵੀ ਇਨ੍ਹਾਂ ਅਧਿਆਪਕਾਂ ਦੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਦਿੱਤਾ ਗਿਆ ਸੀ। ਕਿਉਂਕਿ ਅਧਿਆਪਕਾਂ ਨੂੰ 12 ਫਰਵਰੀ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਭਰੋਸੇ ਦੇ ਬਾਵਜੂਦ ਸਿੱਖਿਆ ਮੰਤਰੀ ਮੀਟਿੰਗ ਲਈ ਨਹੀਂ ਪੁੱਜੇ। ਸਰਕਾਰ ਦੇ ਇਸ ਰਵੱਈਏ ਦੇ ਖਿਲਾਫ ਸ਼ਨੀਵਾਰ ਨੂੰ ਮੁੜ 4171 ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਲਈ ਪਹੁੰਚੇ ਜਿਥੇ ਪੁਲਿਸ ਦੇ ਨਾਲ ਇਨ੍ਹਾਂ ਪ੍ਰਦਰਸਨਕਾਰੀ ਅਧਿਆਪਕਾਂ ਦੀ ਝੜਪ ਹੋ ਗਈ।

Leave a Reply

Your email address will not be published.