Latest news

ਭਰਤੀ ਪ੍ਰਕਿਰਿਆ ਲਈ ਸਿਰਫ਼ ਮੈਰਿਟ ਹੀ ਹੋਵੇਗਾ ਇਕ ਨੁਕਾਤੀ ਆਧਾਰ

ਭਰਤੀ ਪ੍ਰਕਿਰਿਆ ਲਈ ਸਿਰਫ਼ ਮੈਰਿਟ ਹੀ ਹੋਵੇਗਾ ਇਕ ਨੁਕਾਤੀ ਆਧਾਰ

 

 

– 14 ਅਕਤੂਬਰ ਤੋਂ 16 ਅਕਤੂਬਰ ਤੱਕ ਹੋਵੇਗੀ ਭਰਤੀ ਪ੍ਰਕਿਰਿਆ

 

ਸਿੱਖਿਆ ਫੋਕਸ, ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪੁਲਿਸ ਵਿਭਾਗ ਵਿਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪਹਿਲਾਂ ਤੋਂ ਜਾਰੀ ਪ੍ਰਕਿਰਿਆ ਦੀ ਪ੍ਰੀਖਿਆ ਲੈਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਪੰਜਾਬ ਪੁਲਿਸ ‘ਚ 2500 ਦੇ ਕਰੀਬ ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ‘ਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਵਿਚ ਕਾਂਸਟੇਬਲਾਂ ਦੀਆਂ 1156, ਇੰਵੈਸਟੀਗੇਸ਼ਨ ਕਾਡਰ ਵਿਚ ਹੈੱਡ ਕਾਂਸਟੇਬਲ ਦੀਆਂ 787 ਅਤੇ ਇੰਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿਚ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਿਲ ਹਨ।

ਭਗਵੰਤ ਮਾਨ ਨੇ ਦੱਸਿਆ ਕਿ ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ ਨੂੰ ਹੋਵੇਗੀ, ਜਦੋਂ ਕਿ ਹੈੱਡ ਕਾਂਸਟੇਬਲਾਂ ਦੀ ਪ੍ਰੀਖਿਆ 15 ਅਕਤੂਬਰ ਨੂੰ ਹੋਵੇਗੀ ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ ਪ੍ਰਕਿਰਿਆ 16 ਅਕਤੂਬਰ ਨੂੰ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲਿਸ ਫੋਰਸ ਵਿਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।

ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਅਮਲ ਅਧੀਨ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ 17000 ਤੋਂ ਵੱਧ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪੇ ਜਾ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਇਕ ਨੁਕਾਤੀ ਆਧਾਰ ਹੋਵੇਗਾ।

Leave a Reply

Your email address will not be published.