Latest news

ਮਿਡ-ਡੇ-ਮੀਲ ‘ਚ ਬੱਚੇ ਖਾਣਗੇ ਚਿਕਨ ਤੇ ਮੌਸਮੀ ਫਲ

ਮਿਡ-ਡੇ-ਮੀਲ ‘ਚ ਬੱਚੇ ਖਾਣਗੇ ਚਿਕਨ ਤੇ ਮੌਸਮੀ ਫਲ

 

 

 

 

– ਵਾਧੂ ਪੋਸ਼ਣ ਯੋਜਨਾ ਲਈ ਸਰਕਾਰ ਨੇ 371 ਕਰੋੜ ਰੁਪਏ ਦੀ ਰਾਸ਼ੀ ਕੀਤੀ ਮਨਜ਼ੂਰ

 

 

 

 

ਸਿੱਖਿਆ ਫੋਕਸ, ਚੰਡੀਗੜ੍ਹ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਮਿਡ-ਡੇ-ਮੀਲ (Mid Day Meal) ਵਿੱਚ ਚਿਕਨ ਅਤੇ ਮੌਸਮੀ ਫਲਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

ਪੱਛਮੀ ਬੰਗਾਲ ਸਰਕਾਰ ਨੇ ਜਨਵਰੀ ਤੋਂ ਅਪ੍ਰੈਲ ਤੱਕ ਚਾਰ ਮਹੀਨਿਆਂ ਲਈ ਮਿਡ-ਡੇ-ਮੀਲ ਵਿੱਚ ਚਿਕਨ ਅਤੇ ਮੌਸਮੀ ਫਲ ਦੇਣ ਦਾ ਫੈਸਲਾ ਕੀਤਾ ਹੈ। ਇੱਕ ਨੋਟੀਫਿਕੇਸ਼ਨ ਦੇ ਅਨੁਸਾਰ ਪ੍ਰਧਾਨ ਮੰਤਰੀ ਪੋਸ਼ਣ ਦੇ ਤਹਿਤ ਵਾਧੂ ਪੋਸ਼ਣ ਲਈ ਚੌਲ, ਆਲੂ, ਸੋਇਆਬੀਨ ਅਤੇ ਅੰਡੇ ਦੇ ਮੌਜੂਦਾ ਮਿਡ-ਡੇ-ਮੀਲ ਮੀਨੂ ਤੋਂ ਇਲਾਵਾ ਚਿਕਨ ਅਤੇ ਮੌਸਮੀ ਫਲ ਹਫ਼ਤੇ ਵਿੱਚ ਇੱਕ ਵਾਰ ਪਰੋਸੇ ਜਾਣਗੇ।

ਪੱਛਮੀ ਬੰਗਾਲ ਸਰਕਾਰ ਨੇ ਇਸ ਯੋਜਨਾ ਲਈ 371 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਸਕੂਲ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਾਧੂ ਪੋਸ਼ਣ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਅਪ੍ਰੈਲ ਤੋਂ ਬਾਅਦ ਵੀ ਜਾਰੀ ਰੱਖਿਆ ਜਾਵੇਗਾ ਜਾਂ ਨਹੀਂ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਇਸ ਸਮੇਂ ਪੱਛਮੀ ਬੰਗਾਲ ਦੇ ਸਕੂਲਾਂ ਵਿੱਚ ਮਿਡ-ਡੇ-ਮੀਲ ਤਹਿਤ ਵਿਦਿਆਰਥੀਆਂ ਨੂੰ ਚੌਲ, ਦਾਲਾਂ, ਸਬਜ਼ੀਆਂ, ਸੋਇਆਬੀਨ ਅਤੇ ਅੰਡੇ ਦਿੱਤੇ ਜਾਂਦੇ ਹਨ। ਰਿਪੋਰਟਾਂ ਦੇ ਅਨੁਸਾਰ, 3 ਜਨਵਰੀ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਹਰੇਕ ਵਿਦਿਆਰਥੀ ਨੂੰ ਵਾਧੂ ਪੋਸ਼ਣ ਪ੍ਰਦਾਨ ਕਰਨ ਲਈ ਪ੍ਰਤੀ ਹਫ਼ਤੇ 20 ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ ਅਤੇ ਇਹ ਪ੍ਰਕਿਰਿਆ 16 ਹਫ਼ਤਿਆਂ ਤੱਕ ਚੱਲੇਗੀ।

ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 1.16 ਕਰੋੜ ਤੋਂ ਵੱਧ ਵਿਦਿਆਰਥੀ ਮਿਡ-ਡੇ-ਮੀਲ ਸਕੀਮ ਦੇ ਲਾਭਪਾਤਰੀ ਹਨ, ਜਿਸ ਲਈ ਰਾਜ ਅਤੇ ਕੇਂਦਰ 60:40 ਦੇ ਅਨੁਪਾਤ ਵਿੱਚ ਲਾਗਤ ਨੂੰ ਸਾਂਝਾ ਕਰਦੇ ਹਨ। ਹਾਲਾਂਕਿ, 371 ਕਰੋੜ ਰੁਪਏ ਦੀ ਵਾਧੂ ਅਲਾਟਮੈਂਟ ਪੂਰੀ ਤਰ੍ਹਾਂ ਰਾਜ ਦੁਆਰਾ ਕੀਤੀ ਗਈ ਹੈ।

ਉਧਰ, ਪੱਛਮੀ ਬੰਗਾਲ ਸਰਕਾਰ ਦੇ ਇਸ ਕਦਮ ‘ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਭਾਜਪਾ ਨੇ ਮਮਤਾ ਸਰਕਾਰ ਦੇ ਇਰਾਦਿਆਂ ‘ਤੇ ਸਵਾਲ ਚੁੱਕੇ ਹਨ। ਭਾਜਪਾ ਨੇ ਕਿਹਾ ਕਿ ਇਸ ਸਾਲ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਫੈਸਲਾ ਕਿਉਂ ਲਿਆ ਗਿਆ। ਇਸ ਦੇ ਨਾਲ ਹੀ ਤ੍ਰਿਣਮੂਲ ਕਾਂਗਰਸ ਨੇ ਵਿਰੋਧੀ ਧਿਰ ‘ਤੇ ਹਰ ਗੱਲ ‘ਚ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ।

Leave a Reply

Your email address will not be published.

%d bloggers like this: