ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਜਲੰਧਰ ਵਿੱਚ ਮੁਕੰਮਲ ਰੂਪ ਦੇ ਰਹੀ ਹੜਤਾਲ
ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਜਲੰਧਰ ਵਿੱਚ ਮੁਕੰਮਲ ਰੂਪ ਦੇ ਰਹੀ ਹੜਤਾਲ
– ਆਮ ਆਦਮੀ ਪਾਰਟੀ ਵੀ ਬਾਕੀ ਰਾਜਨੀਤਕ ਪਾਰਟੀਆਂ ਵਾਂਗ ਨਿਕਲੀ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਜਲੰਧਰ ਦੇ ਸਾਰੇ ਦਫ਼ਤਰਾਂ ਵਿੱਚ ਅੱਜ ਮੁਕੰਮਲ ਰੂਪ ਵਿੱਚ ਹੜਤਾਲ ਜਾਰੀ ਰੱਖੀ ਗਈ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਹੜਤਾਲ ਕਾਰਨ ਪੰਜਾਬ ਸਰਕਾਰ ਦੀਆਂ ਲਗਪਗ ਸਾਰੀਆਂ ਸੇਵਾਵਾਂ ਠੱਪ ਰਹੀਆਂ। ਆਮ ਆਦਮੀ ਪਾਰਟੀ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਵੱਡੇ ਵੱਡੇ ਵਾਅਦੇ ਕਰ ਰਹੀ ਸੀ ਕਿ ਉਨ੍ਹਾਂ ਦੀ ਸਰਕਾਰ ਵਿੱਚ ਕੋਈ ਵੀ ਵਰਗ ਧਰਨੇ ਰੈਲੀਆਂ ਆਦਿ ਨਹੀਂ ਕਰੇਗਾ ਕਿਉਂਕਿ ਉਹ ਅਜਿਹੇ ਵਰਗਾ ਨਾ ਮਿਲ ਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ਤੇ ਕੱਢਣਗੇ ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਯੂਨੀਅਨ ਵੱਲੋਂ ਜ਼ੋਨਲ ਰੈਲੀਆਂ ਅਤੇ ਗੇਟ ਰੈਲੀਆਂ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਆਪਣੀ ਕੁੰਭਕਰਨੀ ਨੀਂਦ ਤੋਂ ਨਹੀਂ ਜਾਗੀ ਅਤੇ ਸਰਕਾਰ ਦੇ ਰਵੱਈਏ ਤੋਂ ਦੁਖੀ ਮੁਲਾਜ਼ਮਾਂ ਨੂੰ ਕਲਮ ਛੋੜ ਹੜਤਾਲ ਦਾ ਰਸਤਾ ਅਖਤਿਆਰ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕੱਲ ਸਵੇਰੇ ਗਿਆਰਾਂ ਵਜੇ ਜੁਆਇੰਟ ਐਕਸ਼ਨ ਕਮੇਟੀ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਇਕੱਠੇ ਹੋ ਕੇ ਡੀਸੀ ਕੰਪਲੈਕਸ ਵਿੱਚ ਜਪੁਜੀ ਸਾਹਿਬ ਦਾ ਪਾਠ ਕਰਨਗੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ।
ਪੀਐੱਸਐੱਮਐੱਸਯੂ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਗੱਲਬਾਤ ਦਾ ਰਸਤਾ ਅਖਤਿਆਰ ਕਰਨਾ ਚਾਹੀਦਾ ਹੈ ਕਿਉਂਕਿ ਇਸ ਹੜਤਾਲ ਦੌਰਾਨ ਆਮ ਲੋਕਾਂ ਦੀ ਬਹੁਤ ਖੱਜਲ ਖੁਆਰੀ ਹੁੰਦੀ ਹੈ ਮੁਲਾਜ਼ਮ ਵਰਗ ਹੜਤਾਲ ਨਾ ਤਾਂ ਕਰਨੀ ਚਾਹੁੰਦਾ ਹੈ ਅਤੇ ਨਾ ਹੀ ਹੜਤਾਲ ਦੇ ਹੱਕ ਵਿੱਚ ਹੈ ਪਰ ਸਰਕਾਰ ਦੇ ਰਵੱਈਏ ਤੋਂ ਦੁਖੀ ਹੋ ਕੇ ਮੁਲਾਜ਼ਮ ਵਰਗ ਨੂੰ ਇਹ ਰਸਤਾ ਅਖਤਿਆਰ ਕਰਨਾ ਪੈਂਦਾ ਹੈ ਉਨ੍ਹਾਂ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਜੇ ਟੀਮ ਵੱਲੋਂ ਅੱਜ ਜਲੰਧਰ ਦੇ ਵੱਖ ਵੱਖ ਦਫ਼ਤਰਾਂ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਹਰ ਦਫ਼ਤਰ ਵਿੱਚ ਕੰਮ ਮੁਕੰਮਲ ਰੂਪ ਵਿੱਚ ਠੱਪ ਸੀ ਹੜਤਾਲ ਦੌਰਾਨ ਹਰ ਦਫ਼ਤਰ ਦਾ ਦੌਰਾ ਟੀਮਾਂ ਵੱਲੋਂ ਕੀਤਾ ਜਾਵੇਗਾ ਅਤੇ ਹੜਤਾਲ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਇਆ ਜਾਵੇਗਾ
ਜਨਰਲ ਸਕੱਤਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਇਸ ਹੜਤਾਲ ਨਾਲ ਸਮੁੱਚੇ ਪੰਜਾਬ ਦਾ ਸਾਰਾ ਸਰਕਾਰੀ ਕੰਮਕਾਜ ਠੱਪ ਹੋ ਗਿਆ ਹੈ ਹੜਤਾਲ ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਵਿੱਚ ਵੀ ਚੱਲ ਰਹੀ ਹੈ ਜੇਕਰ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਤੇ ਪਵਨ ਕੁਮਾਰ ਜ਼ੋਰਾਵਰ ਸਿੰਘ ਸੁਖਵਿੰਦਰ ਸਿੰਘ ਰਾਣਾ ਚੰਡੀਗੜ੍ਹੀਆ ਰਿੰਕੂ ਸਿੰਚਾਈ ਵਿਭਾਗ ਗੁਰਬਚਨ ਲਾਲ ਜਸਵਿੰਦਰ ਸਿੰਘ ਇੰਦਰਦੀਪ ਸਿੰਘ ਕੋਹਲੀ ਗੁਰਸੇਵਕ ਸਿੰਘ ਮੌਜੂਦ ਸਨ।