Latest news

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ – ਜੋਸ਼ੀ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ – ਜੋਸ਼ੀ

 

– ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵਲੋਂ ਕੀਤੀ ਗਈ ਰੀਵਿਊ ਮੀਟਿੰਗ

ਸਿੱਖਿਆ ਫੋਕਸ, ਜਲੰਧਰ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਤੇਜ਼ ਕਰਨ ਲਈ ਸਮੂਹ ਬੀ.ਐਨ.ਓਜ਼ ਦੀ ਆਨਲਾਈਨ ਮੀਟਿੰਗ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੀਵ ਜੋਸ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਮੀਟਿੰਗ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮੂਹ ਬੀ.ਐਨ.ਓ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ‘ਚ ਨਵੇਂ ਦਾਖ਼ਲਿਆਂ ਨੂੰ ਜਾਰੀ ਰੱਖਣ ਅਤੇ ਵਿਦਿਆਰਥੀਆਂ ਦੇ ਮੌਜੂਦਾ ਅੰਕੜੇ ਅਪਡੇਟ ਕਰਣ ਲਈ ਪ੍ਰੇਰਿਤ ਕੀਤਾ।

ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਜਿਸ ਨਾਲ ਦਾਖ਼ਲਾ ਵਧਾਉਣ ਲਈ ਵਧੇਰੇ ਮਦਦ ਮਿਲੇਗੀ। ਉਹਨਾਂ ਵੱਖ-ਵੱਖ ਵਜ਼ੀਫ਼ਾ ਸਕੀਮਾ ਬਾਰੇ ਵਿੱਦਿਆਰਥੀਆਂ ਨੂੰ ਜਾਣਕਾਰੀ ਦੇਣ ਅਤੇ ਇਸ ਸਬੰਧੀ ਹੈਲਪਡੈਸਕ ਚਲਾਉਣ ਲਈ ਵੀ ਪਾਬੰਦ ਕੀਤਾ।

ਗਾਈਡੈਂਸ ਅਤੇ ਕਾਉਂਸਲਿੰਗ ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹੋਣ ਵਾਲੀਆਂ ਗ੍ਰਾਂਟਾ ਨੂੰ ਉਚਿਤ ਢੰਗ ਨਾਲ ਖਰਚਣ ਅਤੇ ਵਰਤੋਂ ਸਰਟੀਫਿਕੇਟ ਜਾਰੀ ਕਰਣ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਸਾਝੀਆਂ ਕੀਤੀਆਂ ਗਈਆਂ। ਇਸ ਤੋਂ ਅਲਾਵਾ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਪ੍ਰਿੰਸੀਪਲ ਅਸ਼ੋਕ ਬਸਰਾ ਨੇ ਸਿਵਲ ਵਰਕਸ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Leave a Reply

Your email address will not be published.

%d bloggers like this: