Latest news

ਤਿੰਨ ਮਹੀਨਿਆਂ ਵਿਚ ਮੁਕੰਮਲ ਹੋਵੇਗੀ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ – ਹਰਜੋਤ ਸਿੰਘ ਬੈਂਸ

ਤਿੰਨ ਮਹੀਨਿਆਂ ਵਿਚ ਮੁਕੰਮਲ ਹੋਵੇਗੀ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ – ਹਰਜੋਤ ਸਿੰਘ ਬੈਂਸ

 

 

 

– ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਲਦ ਹੋਵੇਗਾ ਜਾਰੀ

 

 

ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਕੀਤਾ।

ਉਨਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨਾਂ ਨੂੰ ਬਣਦਾ ਮਾਣ ਦਿੱਤਾ ਜਾਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹੀ ਮਾਮਲਾ ਵਜੋਂ ਰੱਖਿਆ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

Leave a Reply

Your email address will not be published.

%d bloggers like this: