ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ – ਹਰਜੋਤ ਸਿੰਘ ਬੈਂਸ
ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ – ਹਰਜੋਤ ਸਿੰਘ ਬੈਂਸ
– ਸਕੂਲ ਸਿੱਖਿਆ ਵਿਭਾਗ ਵਿੱਚ ਜਲਦ ਵੱਡੇ ਪੱਧਰ ਤੇ ਹੋਵੇਗੀ ਭਰਤੀ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਦੀ ਭਗਵੰਤ ਮਾਨ ਦੇ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਜਲਦ ਵੱਡੇ ਪੱਧਰ ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਦਕੇ ਵੱਡੇ ਪੱਧਰ ਉਤੇ ਪੜ੍ਹੇ ਲਿੱਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਇਕ ਡਿਟੇਲਡ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦੀ ਸਹੀ ਸਥਿਤੀ ਬਾਰੇ ਸਰਕਾਰ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ 100 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾਣਗੇ।