ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ – ਨਰੇਸ਼ ਪਨਿਆੜ
ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ – ਨਰੇਸ਼ ਪਨਿਆੜ
– ਬਲਾਕ ਪੱਧਰੀ ਖੇਡਾਂ ਨੂੰ ਲੈਕੇ ਮੀਟਿੰਗ ਦਾ ਕੀਤਾ ਗਿਆ ਆਯੋਜਨ
ਸਿੱਖਿਆ ਫੋਕਸ, ਪਠਾਨਕੋਟ। ਵਿਦਿਆਰਥੀ ਜੀਵਨ ਵਿਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵਪੂਰਨ ਸਥਾਨ ਹੈ। ਪੜ੍ਹਾਈ ਦੇ ਨਾਲ ਖੇਡਾਂ ਵਿਦਿਆਰਥੀਆਂ ਜੀਵਨ ਵਿਚ ਆਪਣਾ ਅਹਿਮ ਕਿਰਦਾਰ ਨਿਭਾਉਂਦੀਆਂ ਹਨ। ਖੇਡਾਂ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ, ਜਿਵੇਂ ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ ਪਿਆਰ, ਇਕਜੁੱਟਤਾ, ਸਬਰ ਆਦਿ ਕੁੱਟ-ਕੁੱਟ ਕੇ ਭਰਦੀਆਂ ਹਨ।
ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ। ਜਦੋਂ ਉਹ ਆਪਣੀ ਖੇਡ ਜ਼ਰੀਏ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼-ਵਾਸੀਆਂ ਦਾ ਸੀਨਾ ਚੌੜਾ ਹੋ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਪੀਈਓ ਨਰੇਸ਼ ਪਨਿਆੜ ਵੱਲੋਂ ਸਿੱਖਿਆ ਵਿਭਾਗ ਵੱਲੋਂ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਕਰਵਾਈ ਜਾਣ ਵਾਲੀਆਂ ਬਲਾਕ ਬਮਿਆਲ ਦੀਆਂ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਆਯੋਜਿਤ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਪੀਈਓ ਨਰੇਸ਼ ਪਨਿਆੜ ਨੇ ਬਲਾਕ ਦੇ ਸਮੂਹ ਸੈਂਟਰ ਹੈਡ ਟੀਚਰਾਂ ਨੂੰ ਕਿਹਾ ਇਹਨਾਂ ਖੇਡਾਂ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਕਿਸੇ ਵੀ ਖਿਡਾਰੀ ਤੇ ਦਰਸ਼ਕ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਖੇਡਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਯੋਜਨਾਬੰਦੀ ਕਰਦੇ ਹੋਏ ਬਣਾਈਂ ਗਈ ਖੇਡ ਕਮੇਟੀ ਤੇ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਕੇ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਬਲਾਕ ਸਪੋਟਸ ਅਫਸਰ ਅਜੇ ਸੈਣੀ, ਸੀਐਚਟੀ ਵਿਜੇ ਸਿੰਘ, ਘਣਸ਼ਾਮ ਮਹਾਜਨ , ਮਨਦੀਪ ਕੁਮਾਰ, ਜੀਵਨ ਕੁਮਾਰ, ਜਗਧਰ ਸ਼ਰਮਾ, ਰਮਨਦੀਪ ਕੁਮਾਰ, ਯੋਗੇਸ਼ਵਰ ਸਿੰਘ, ਸ਼ਾਰਦਾ ਦੇਵੀ, ਰਚਨਾ ਸ਼ਰਮਾ ਆਦਿ ਹਾਜ਼ਰ ਸਨ।