ਸਵੇਰੇ ਸਰਕਾਰੀ ਸਕੂਲ ਖੋਲਦੇ ਹੀ ਮਿਲੀ ਨੌਜਵਾਨ ਦੀ ਲਾਸ਼
ਸਵੇਰੇ ਸਰਕਾਰੀ ਸਕੂਲ ਖੋਲਦੇ ਹੀ ਮਿਲੀ ਨੌਜਵਾਨ ਦੀ ਲਾਸ਼
– ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
ਸਿੱਖਿਆ ਫੋਕਸ, ਚੰਡੀਗੜ੍ਹ। ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ ‘ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ। ਨੌਜਵਾਨ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।
ਪਿੰਡ ਵਾਸੀਆਂ ਦੇ ਇਕੱਠੇ ਹੋਣ ‘ਤੇ ਨੌਜਵਾਨ ਦੀ ਪਛਾਣ ਪਿੰਡ ਦੇ ਹੀ ਵਸਨੀਕ ਮਨਪ੍ਰੀਤ ਸਿੰਘ ਗੋਸ਼ਾ (20) ਪੁੱਤਰ ਮੇਜਰ ਸਿੰਘ ਵਜੋਂ ਹੋਈ।ਨੌਜਵਾਨ ਦੀ ਮੌਤ ਚਿੱਟੇ ਦੀ ਓਵਰਡੋਜ਼ ਨਾਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।