ਬਜਟ ਇਜਲਾਸ ਨੂੰ ਨਹੀਂ ਮਿਲੀ ਮਨਜੂਰੀ, ਮਾਨ ਨੇ ਸੱਦੀ 28 ਫਰਵਰੀ ਨੂੰ ਹੰਗਾਮੀ ਮੀਟਿੰਗ
ਬਜਟ ਇਜਲਾਸ ਨੂੰ ਨਹੀਂ ਮਿਲੀ ਮਨਜੂਰੀ, ਮਾਨ ਨੇ ਸੱਦੀ 28 ਫਰਵਰੀ ਨੂੰ ਹੰਗਾਮੀ ਮੀਟਿੰਗ
– ਮੁੱਖ ਮੰਤਰੀ ਵੱਲੋਂ ਰਾਜਪਾਲ ਦੀਆਂ ਚਿੱਠੀਆਂ ਦੇ ਤਿੱਖੇ ਜਵਾਬ ਪਿੱਛੋਂ ਰਾਜਪਾਲ ਨੇ ਬਜਟ ਇਜਲਾਸ ਨੂੰ ਮਨਜੂਰੀ ਦੇਣ ਤੋਂ ਕੀਤਾ ਫਿਲਹਾਲ ਇਨਕਾਰ
ਸਿੱਖਿਆ ਫੋਕਸ, ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਸ਼ਬਦੀ ਜੰਗ ਆਪਣੇ ਸਿਖਰ ‘ਤੇ ਪੁੱਜਦੀ ਜਾ ਰਹੀ ਹੈ। ਮੁੱਖ ਮੰਤਰੀ ਵੱਲੋਂ ਰਾਜਪਾਲ ਦੀਆਂ ਚਿੱਠੀਆਂ ਦੇ ਦਿੱਤੇ ਤਿੱਖੇ ਜਵਾਬ ਪਿੱਛੋਂ ਹੁਣ ਰਾਜਪਾਲ ਨੇ ਪੰਜਾਬ ਬਜਟ ਇਜਲਾਸ ਨੂੰ ਮਨਜੂਰੀ ਦੇਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ।
ਪੰਜਾਬ ਸਰਕਾਰ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣਾ ਹੈ। ਰਾਜਪਾਲ ਦੇ ਬਜਟ ਇਜਲਾਸ ਨੂੰ ਮਨਜੂਰੀ ਨਾ ਮਿਲਣ ਪਿੱਛੋਂ ਮੁੱਖ ਮੰਤਰੀ ਮਾਨ ਨੇ ਵੀ ਕੈਬਨਿਟ ਦੀ ਇੱਕ ਹੰਗਾਮੀ ਮੀਟਿੰਗ 28 ਫਰਵਰੀ ਨੂੰ ਸੱਦੀ ਗਈ ਹੈ, ਜਿਸ ਵਿੱਚ ਬਜਟ ਦੇ ਨਾਲ ਨਾਲ ਰਾਜਪਾਲ ਦੀ ਚਿੱਠੀ ‘ਤੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।