ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਨੇ ਦਿੱਤਾ ਇਹ ਬਿਆਨ
ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਨੇ ਦਿੱਤਾ ਇਹ ਬਿਆਨ
– ਮੁੱਖ ਮੰਤਰੀ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦਾ ਦਿੱਤਾ ਗਿਆ ਭਰੋਸਾ – ਟਹਿਲ ਸਿੰਘ ਸਰਾਭਾ
ਸਿੱਖਿਆ ਫੋਕਸ, ਲੁਧਿਆਣਾ। ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ 107ਵੀਂ ਬਰਸੀ ਸਮਾਗਮ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਆਏ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕੋ ਕਨਵੀਨਰ ਟਹਿਲ ਸਿੰਘ ਸਰਾਭਾ ਦਾ ਵਫਦ ਮਿਲਿਆ। ਵਫਦ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ।
ਇਹ ਮੰਗ ਵੀ ਕੀਤੀ ਗਈ ਕਿ 1 ਜਨਵਰੀ 2004 ਤੋਂ ਪਹਿਲਾਂ ਲਾਗੂ ਪੁਰਾਣੀ ਪੈਨਸ਼ਨ ਸਕੀਮ ਹੂ-ਬਹੂ ਲਾਗੂ ਕੀਤੀ ਜਾਵੇ। ਇਸ ਸਬੰਧੀ ਮਾਨਜੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਤਾ ਗਿਆ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ ਅਤੇ ਪੁਰਾਣੀ ਪੈਨਸ਼ਨ ਸਕੀਮ ਹੂ-ਬਹੂ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ਕੋਲ ਸ਼ੇਅਰ ਮਾਰਕੀਟ ਵਿੱਚ ਪਿਆ ਲਗਭਗ 17 ਹਜ਼ਾਰ ਕਰੋੜ ਰੁਪਿਆ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਪਾਇਆ ਜਾਵੇਗਾ।