ਕੋਰਟ ਨੇ ਪੰਜਾਬ ਦੇ ਇਨਾਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਕੀਤਾ ਰੱਦ
ਕੋਰਟ ਨੇ ਪੰਜਾਬ ਦੇ ਇਨਾਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਕੀਤਾ ਰੱਦ
– ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਕਈ ਪਟੀਸ਼ਨਾਂ ਹੋਇਆਂ ਸੀ ਦਾਇਰ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਹੈ।
ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਸੋਮਵਾਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ।
ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ ‘ਤੇ ਆਇਆ ਹੈ। ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
ਪੰਜਾਬ ਸਰਕਾਰ ਨੇ ਪਿਛਲੇ ਸਾਲ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਸੀ।