Latest news

ਮੁੱਖ ਅਧਿਆਪਕ ਜਥੇਬੰਦੀ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ 12 ਨੂੰ – ਅਮਨਦੀਪ ਸ਼ਰਮਾ

ਮੁੱਖ ਅਧਿਆਪਕ ਜਥੇਬੰਦੀ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ 12 ਨੂੰ – ਅਮਨਦੀਪ ਸ਼ਰਮਾ

 

 

ਸਿੱਖਿਆ ਫੋਕਸ, ਚੰਡੀਗੜ੍ਹ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੀ ਅਹਿਮ ਮੀਟਿੰਗ ਪ੍ਰਾਇਮਰੀ ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਮਾਣਯੋਗ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।

ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਮੀਟਿੰਗ ਵਿੱਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ, 2018 ਤੋਂ ਬਾਅਦ ਭਰਤੀ ਹੋਏ ਅਧਿਆਪਕਾਂ ਦੇ ਕੰਪਿਊਟਰ ਅਤੇ ਵਿਭਾਗੀ ਪੇਪਰ ਤੋਂ ਛੋਟ, ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ- ਵੱਖ ਵਿਸ਼ਿਆਂ ਦੀਆਂ ਤਰੱਕੀਆਂ ਤੁਰੰਤ ਕਰਨਾ ਪ੍ਰਾਇਮਰੀ ਸਕੂਲਾਂ ਵਿੱਚ ਪਾਰਟ ਟਾਈਮ ਸਵੀਪਰ ਦੀ ਪੋਸਟ ਮੁਹਈਆ ਕਰਵਾਉਣਾ, ਪ੍ਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਵਾਸਤੇ ਮਿਡ ਡੇ ਮੀਲ, ਵਰਦੀਆਂ, ਕਮਰੇ, ਹੈਲਪਰ ਆਦਿ ਦਾ ਪ੍ਰਬੰਧ ਕਰਨਾ,ਬਲਾਕ ਸਿੱਖਿਆ ਅਫਸਰਾਂ ਦੀਆਂ ਤਰੱਕੀਆਂ ਲਈ ਸੀਨੀਅਰਤਾ ਸੂਚੀ ਜ਼ਿਲ੍ਹਾ ਪੱਧਰ ਤੇ ਕਰਨਾ, ਸਕੂਲਾਂ ਤੋਂ ਬਾਹਰ ਕੰਮ ਕਰਦੇ ਸਮੂਹ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੱਚਿਆਂ ਕੋਲ ਭੇਜਣਾ, 1904 ਹੈੱਡ ਟੀਚਰ ਦੀਆਂ ਖਤਮ ਕੀਤੀਆਂ ਪੋਸਟਾਂ ਨੂੰ ਬਹਾਲ ਕਰਨਾ, ਅਧਿਆਪਕਾਂ ਦੀਆਂ ਪੈਂਡਿੰਗ ਭਰਤੀਆਂ ਪੂਰੀਆਂ ਕਰਨੀਆਂ, ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਬਜਟ ਅਤੇ ਮੈਡੀਕਲ ਬਜਟ ਜਾਰੀ ਕਰਨਾ, ਪ੍ਰਾਇਮਰੀ ਪੱਧਰ ਤੇ ਬੱਚਿਆਂ ਦੀਆਂ ਖੇਡਾਂ ਲਈ ਫੰਡ ਜਾਰੀ ਕਰਨੇ, ਵੱਖ -ਵੱਖ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਪੋਸਟਾਂ ਨੂੰ ਤੁਰੰਤ ਭਰਨਾ ਆਦਿ ਅਹਿਮ ਮਸਲਿਆਂ ਤੇ ਗੱਲਬਾਤ ਕੀਤੀ ਜਾਵੇਗੀ।

ਜਥੇਬੰਦੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਰਗਵਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਪ੍ਰਾਇਮਰੀ ਪੱਧਰ ਦੇ ਹਰ ਮਸਲੇ ਨੂੰ ਹੱਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈੱਡ ਟੀਚਰ ਨੂੰ ਕਲਾਸ ਤੋਂ ਛੋਟ ਦੇਣ ਅਤੇ ਸੈਂਟਰ ਹੈੱਡ ਟੀਚਰ ਦੀ ਪੋਸਟ ਪ੍ਰਬੰਧਕੀ ਪੋਸਟ ਕਰਨ ਆਦਿ ਮਸਲਿਆਂ ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।

Leave a Reply

Your email address will not be published.