ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਫੂਕੀ ਆਪ ਸਰਕਾਰ ਦੀ ਅਰਥੀ
ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਫੂਕੀ ਆਪ ਸਰਕਾਰ ਦੀ ਅਰਥੀ
-ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੁੱਕ ਵਰਕਰਾਂ ਦੀ ਤਨਖਾਹ ਦੁੱਗਣੀ ਕਰਨ ਦਾ ਕੀਤਾ ਵਾਅਦਾ ਪੂਰਾ ਕਰੇ ਸਰਕਾਰ
ਸਿੱਖਿਆ ਫੋਕਸ, ਪਟਿਆਲਾ। ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਦਿੱਤੇ ਜਾਣ ਦੇ ਰੋਸ ਵਿੱਚ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਸਥਾਨਕ ਬੱਸ ਅੱਡਾ ਚੌਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੀ ਜਿਲ੍ਹਾ ਜਨਰਲ ਸਕੱਤਰ ਬੀਨਾ ਘੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੁੱਕ ਵਰਕਰਾਂ ਦੀ ਦੁੱਗਣੀ ਤਨਖਾਹ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਤਨਖਾਹ ਦੁਗਣੀ ਤਾਂ ਕੀ ਕਰਨੀ ਸੀ ਬਲਕਿ ਪਹਿਲਾਂ ਤੋਂ ਮਿਲ ਰਹੀ ਮਾਮੂਲੀ ਤਨਖਾਹ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਰੋਕ ਲਈ ਗਈ ਹੈ।
ਜਿਲ੍ਹਾ ਪ੍ਰਧਾਨ ਪਿੰਕੀ ਖਰਾਬਗੜ ਨੇ ਆਖਿਆ ਕਿ ਜਿਸ ਤਰਾਂ ਪਿਛਲੀਆਂ ਸਰਕਾਰਾਂ ਤੇ ਉਹਨਾਂ ਉੱਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਤੋਂ ਟਾਲਾ ਵੱਟੀ ਰੱਖਿਆ ਉਸੇ ਤਰਾਂ ਮੌਜੂਦਾ ਭਗਵੰਤ ਮਾਨ ਸਰਕਾਰ ਵੀ ਉਹਨਾਂ ਉੱਤੇ ਘਟੋ-ਘੱਟ ਉਜਰਤਾਂ ਦਾ ਕਾਨੂੰਨ ਲਾਗੂ ਨਾ ਕਰਕੇ ਇਸ ਕਾਨੂੰਨ ਦੀ ਖੁਦ ਉਲੰਘਣਾ ਕਰ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ ਰੋਕੀਆਂ ਗਈਆਂ ਤਨਖਾਹਾਂ ਜਾਰੀ ਨਾ ਕੀਤੇ ਜਾਣ, ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਸੰਬੰਧੀ ਚੁੱਪੀ ਵੱਟੇ ਜਾਣ ਅਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਪਟਿਆਲਾ ਜਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਤੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਤੋਂ ਗੁਰਜੀਤ ਘੱਗਾ ਅਤੇ ਵਿਕਰਮ ਰਾਜਪੁਰਾ ਨੇ ਸੰਬੋਧਨ ਕੀਤਾ ਇਸ ਤੋਂ ਇਲਾਵਾ ਮਿਡ-ਡੇ-ਮੀਲ ਵਰਕਰ ਤੋਂ ਲਛਮੀ ਰਾਣੀ, ਜਸਪਾਲ ਕੌਰ, ਗੀਤਾ ਖਰਾਬਗੜ, ਹਰਪ੍ਰੀਤ ਕੌਰ ਕ੍ਰਿਸ਼ਨਾ ਰਾਣੀ, ਸੁਨੀਤਾ ਰਾਣੀ ਸਰੋਜ ਰਾਣੀ, ਰੇਖਾ ਰਾਣੀ, ਮਮਤਾ ਰਾਣੀ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਤੋਂ ਗੁਰਜੀਤ ਘੱਗਾ ਅਤੇ ਵਿਕਰਮ ਰਾਜਪੁਰਾ ਆਦਿ ਨੇ ਵੀ ਸੰਬੋਧਨ ਕੀਤਾ।