Latest news

ਸਿੱਖਿਆ ਵਿਭਾਗ ਦੇ ਦਫਤਰੀ ਕਾਮੇ 18 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕਰਨਗੇ ਰੋਸ ਪ੍ਰਦਰਸ਼ਨ

ਸਿੱਖਿਆ ਵਿਭਾਗ ਦੇ ਦਫਤਰੀ ਕਾਮੇ 18 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕਰਨਗੇ ਰੋਸ ਪ੍ਰਦਰਸ਼ਨ

 

– 5000 ਤੋਂ 6000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੌਤੀ ਅਤੇ ਦੂਜੇ ਜ਼ਿਲ੍ਹਿਆ `ਚ ਲੱਗੀਆ ਆਰਜ਼ੀਆ ਡਿਊਟੀਆ ਤੋਂ ਨਿਰਾਸ਼ ਨੇ ਮੁਲਾਜ਼ਮ

– 15 ਜੂਨ 2022 ਨੂੰ ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਵਿਚ ਤਨਖਾਹ ਅਨਾਮਲੀ ਖਤਮ ਕਰਨ ਦੇ ਹੋਏ ਫੈਸਲੇ ਨੂੰ ਲਾਗੂ ਨਹੀ ਕੀਤਾ ਜਾ ਰਿਹਾ – ਸੰਧਾ

ਸਿੱਖਿਆ ਫੋਕਸ, ਲੁਧਿਆਣਾ। ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਬਹੁਤ ਔਖੇ ਨਜ਼ਰ ਆ ਰਹੇ ਹਨ ਕਿਉਕਿ ਸਿੱਖਿਆ ਮੰਤਰੀ ਵੱਲੋਂ 15 ਜੂਨ 2022 ਨੂੰ ਤਨਖਾਹ ਕਟੋਤੀ ਖਤਮ ਕਰਨ ਦਾ ਫੈਸਲਾ ਲੈਣ ਦੇ ਬਾਵਜੂਦ ਵੀ ਲਾਗੂ ਨਹੀ ਕੀਤਾ ਜਾ ਰਿਹਾ। ਕਾਂਗਰਸ ਸਰਕਾਰ ਦੋਰਾਨ ਰੈਗੂਲਰ ਲਈ ਸਘੰਰਸ਼ ਕਰ ਰਹੇ ਦਫਤਰੀ ਕਰਮਚਾਰੀਆ ਦੇ ਕੁਝ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਵਿਭਾਗ ਵੱਲੋਂ ਕਟੋਤੀ ਕਰ ਦਿੱਤੀ ਸੀ ਅਤੇ ਕਈ ਮੁਲਾਜ਼ਮਾਂ ਦੀਆ ਦੂਰ ਦੁਰਾਡੇ ਦੂਜੇ ਜ਼ਿਲ੍ਹਿਆ ਵਿਚ ਆਰਜ਼ੀ ਡਿਊਟੀਆ ਲਗਾ ਦਿੱਤੀਆ ਸਨ।

15 ਜੂਨ 2022 ਨੂੰ ਸਿੱਖਿਆ ਮੰਤਰੀ ਨਾਲ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆ ਦੀ ਹਾਜ਼ਰੀ ਵਿਚ ਸਿੱਖਿਆ ਮੰਤਰੀ ਵੱਲੋਂ ਫੈਸਲਾ ਲਿਆ ਗਿਆ ਸੀ ਕਿ ਕਰਮਚਾਰੀਆ ਦੀਆ ਪੂਰੀਆ ਤਨਖਾਹਾਂ ਜ਼ਾਰੀ ਕੀਤੀਆ ਜਾਣ ਪ੍ਰੰਤੂ ਅੱਜ ਤਕਰੀਬਨ 53 ਦਿਨ ਬੀਤਣ ਤੇ ਵੀ ਕਰਮਚਾਰੀਆ ਦੀਆ ਤਨਖਾਹਾਂ ਦੀ ਅਨਾਮਲੀ ਦੂਰ ਨਹੀ ਹੋਈ ਜਿਸ ਕਰਕੇ ਸਮੂਹ ਦਫਤਰੀ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ।ਅੱਜ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਨੇ ਲੁਧਿਆਣਾ ਦੇ ਇਸੜੂ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ।

ਇਸ ਮੀਟਿੰਗ ਵਿਚ ਵੱਖ ਵੱਖ ਜ਼ਿਲ੍ਹਿਆ ਦੇ ਪ੍ਰਧਾਨ ਸਕੱਤਰਾਂ ਤੋਂ ਇਲਾਵਾਂ ਐਕਟਿਵ ਮੈਂਬਰ ਹਾਜ਼ਰ ਸਨ ਜਿਸ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵੱਲ 18 ਅਗਸਤ ਨੂੰ ਮਾਰਚ ਕਰਨ ਦਾ ਐਲਾਨ ਕੀਤਾ ਗਿਆ।

ਪਿਛਲੇ 10-15 ਸਾਲਾਂ ਤੋਂ ਸਮੇਂ ਸਮੇਂ ਦੀਆ ਸਰਕਾਰਾਂ ਵਿਰੁੱਧ ਸ਼ਘੰਰਸ਼ ਕਰਦੇ ਆ ਰਹੇ ਕੱਚੇ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਤੋਂ ਇਕ ਆਸ ਦੀ ਕਿਰਨ ਜਾਗੀ ਸੀ ਕਿਉਕਿ ਪਹਿਲਾਂ 10 ਸਾਲ ਅਕਾਲੀ ਭਾਜਪਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਲਾਰਿਆ ਵਿਚ ਰੱਖਿਆ ਅਤੇ ਫਿਰ 5 ਸਾਲ ਕੈਪਟਨ ਤੇ ਚੰਨੀ ਸਰਕਾਰ ਨੇ ਸਿਰਫ ਐਲਾਨਾਂ ਨਾਲ ਹੀ ਸਾਰ ਦਿੱਤਾ।

ਵੋਟਾਂ ਦੋਰਾਨ ਇਹਨਾਂ ਰਾਜਨੀਤਿਕ ਪਾਰਟੀਆ ਤੋਂ ਅੱਕੇ ਕੱਚੇ ਮੁਲਾਜ਼ਮਾਂ ਦੇ ਦੁਆਰ ਤੇ ਆਮ ਆਦਮੀ ਪਾਰਟੀ ਆਈ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਤੇ ਸੂਬਾ ਆਗੂਆ ਨੇ ਕੱਚੇ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਕੇ ਵਾਅਦੇ ਕੀਤੇ ਕਿ ਸੱਤਾ ਵਿਚ ਆਉਣ ਤੇ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਨੂੰ ਪੂਰੀਆ ਤਨਖਾਹਾਂ ਤੇ ਰੈਗੂਲਰ ਕੀਤਾ ਜਾਵੇਗਾ ਅਤੇ ਕਿਸੇ ਵੀ ਕੱਚੇ ਮੁਲਾਜ਼ਮ ਦਾ ਸੋਸ਼ਣ ਨਹੀ ਕੀਤਾ ਜਾਵੇਗਾ। ਕੱਚੇ ਮੁਲਾਜ਼ਮਾਂ ਨੇ ਬਦਲਾਅ ਦੇ ਰੂਪ ਵਿਚ ਪਾਰਟੀ ਆਗੂਆ ਤੇ ਭਰੋਸਾ ਕਰਕੇ ਵੱਧ ਚੜ ਕੇ ਸਪੋਰਟ ਕੀਤੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਵੀ ਕੱਚੇ ਮੁਲਾਜ਼ਮਾਂ ਦੇ ਮਸਲੇ ਹੱਲ ਨਹੀ ਹੁੰਦੇ ਨਜ਼ਰ ਆ ਰਹੇ ਤੇ ਮੁਲਾਜ਼ਮ ਸਘੰਰਸ਼ ਦਾ ਰਾਹ ਮੱਲਣ ਨੂੰ ਮਜ਼ਬੂਰ ਹੋ ਰਹੇ ਹਨ।

ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਤੇ ਜਰਨਲ ਸਕੱਤਰ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਸਰਕਾਰ ਕਰਮਚਾਰੀਆ ਦੀ ਤਕਰੀਬਨ 5000-6000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕਟੌਤੀ ਦੂਰ ਕਰਨ ਦਾ ਮੀਟਿੰਗ ਵਿਚ ਫੈਸਲਾ ਲੇਣ ਦੇ ਬਾਵਜੂਦ ਵੀ ਲਾਗੂ ਨਹੀ ਕਰ ਰਹੀ ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਨਿਰਾਂਸ਼ਾ ਪਾਈ ਜਾ ਰਹੀ ਹੈ।

ਆਗੂਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਦਫਤਰਾਂ ਵਿਚ ਕੰਮ ਕਰਦੇ ਕਰਮਚਾਰੀਆ ਦੀਆ ਦੂਰ ਦੁਰਾਡੇ ਡਿਊਟੀਆ ਲਗਾਈਆ ਗਈਆ ਸਨ। ਤਨਖਾਹ ਕਟੌਤੀ, ਆਰਜ਼ੀ ਡਿਊਟੀਆ ਰੱਦ ਕਰਨ, ਰੈਗੂਲਰ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਦੀਆ ਸਿਫਾਰਿਸ਼ਾ ਲਾਗੂ ਕਰਨ ਸਬੰਧੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੁਆਰ ਤੱਕ ਪਹੁੰਚ ਕਰ ਚੁੱਕੇ ਹਨ ਪਰ ਸਰਕਾਰ ਮਸਲੇ ਹੱਲ ਕਰਨ ਤੋਂ ਭੱਜ ਰਹੀ ਹੈ ਜਿਸ ਕਰਕੇ ਮੁਲਾਜ਼ਮਾਂ ਕੋਲ ਸਘੰਰਸ਼ ਤੋਂ ਇਲਾਵਾ ਕੋਈ ਹੋਰ ਰਸਤਾ ਨਹੀ ਬਚ ਰਿਹਾ।

ਇਸ ਲਈ ਅੱਜ ਲੁੀਧਆਣਾ ਦੇ ਇਸੜੂ ਭਵਨ ਵਿਖੇ ਜਥੇਬੰਦੀ ਦੀ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਮੁਲਾਜ਼ਮਾਂ ਨੇ 18 ਅਗਸਤ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਮੋਕੇ ਪ੍ਰਵੀਨ ਸ਼ਰਮਾਂ,ਸਰਬਜੀਤ ਸਿੰਘ,ਹਰਪ੍ਰੀਤ ਸਿੰਘ,ਜਗਮੋਹਨ ਸਿੰਘ, ਮੋਹਿਤ ਸ਼ਰਮਾਂ, ਹਰਦੇਵ ਸਿੰਘ, ਵਿਕਾਸ ਕੁਮਾਰ, ਮਲਕੀਤ ਸਿੰਘ, ਯੁਵਰਾਜ਼ ਸ਼ਰਮਾਂ, ਜਤਿਨ ਮਹਿਤਾ ਰਮਨ ਭਗਤ, ਜਗਦੀਸ਼ ਰਾਏ, ਅਰੁਨ ਕੁਮਾਰ ਸੁਖਵਿੰਦਰ ਕੋਰ ਸੰਗੀਤਾ ਰਾਣੀ, ਆਦਿ ਆਗੂ ਹਾਜ਼ਰ ਸਨ।

Leave a Reply

Your email address will not be published.

%d bloggers like this: