Latest news

ਭਰਤੀ ਪ੍ਰੀਖਿਆਵਾਂ ‘ਚ ਨਕਲ ਮਾਰਨ ਵਾਲੇ ਨੂੰ ਹੋਵੇਗੀ ਉਮਰ ਕੈਦ ਦੀ ਸਜ਼ਾ ਅਤੇ ਲੱਗੇਗਾ 10 ਕਰੋੜ ਤੱਕ ਜ਼ੁਰਮਾਨਾ

ਭਰਤੀ ਪ੍ਰੀਖਿਆਵਾਂ ‘ਚ ਨਕਲ ਮਾਰਨ ਵਾਲੇ ਨੂੰ ਹੋਵੇਗੀ ਉਮਰ ਕੈਦ ਦੀ ਸਜ਼ਾ ਅਤੇ ਲੱਗੇਗਾ 10 ਕਰੋੜ ਤੱਕ ਜ਼ੁਰਮਾਨਾ

 

 

– ਪ੍ਰਤੀਯੋਗੀ ਪ੍ਰੀਖਿਆ ਨਾਮੀ ਆਰਡੀਨੈਂਸ ਬਣ ਗਿਆ ਇੱਕ ਨਵਾਂ ਕਾਨੂੰਨ

 

 

ਸਿੱਖਿਆ ਫੋਕਸ, ਚੰਡੀਗੜ੍ਹ। ਉੱਤਰਾਖੰਡ ਦੇ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਹੁਣ ਨਕਲ ਨੂੰ ਰੋਕਣ ਦੇ ਲਈ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਦੇ ਵੱਲੋਂ ਜਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਤਰਾਖੰਡ ਦੇ ਗਵਰਨਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਉੱਤਰਾਖੰਡ ਪ੍ਰਤੀਯੋਗੀ ਪ੍ਰੀਖਿਆ ਨਾਮੀ ਆਰਡੀਨੈਂਸ ਇੱਕ ਕਾਨੂੰਨ ਬਣ ਗਿਆ ਹੈ।

ਉੱਤਰਾਖੰਡ ‘ਚ ਭਰਤੀ ਪ੍ਰੀਖਿਆਵਾਂ ‘ਚ ਪ੍ਰਸ਼ਨ ਪੱਤਰ ਛਾਪਣ ਤੋਂ ਲੈ ਕੇ ਨਤੀਜੇ ਪ੍ਰਕਾਸ਼ਿਤ ਕਰਨ ਤੱਕ ਅਣਉੱਚਿਤ ਤਰੀਕਿਆਂ ਦਾ ਇਸਤੇਮਾਲ ਕਰਨ ਵਾਲਿਆਂ ਨੂੰ ਹੁਣ ਵੱਧ ਤੋਂ ਵੱਧ ਉਮਰ ਕੈਦ ਦੀ ਸਜ਼ਾ ਅਤੇ 10 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਅਜਿਹੀਆਂ ਕਾਰਵਾਈਆਂ ਤੋਂ ਹਾਸਲ ਕੀਤੀ ਉਨ੍ਹਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਜਾਵੇਗੀ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ ਹੈ। ਧਾਮੀ ਨੇ ਟਵੀਟ ਕੀਤਾ,”ਹੁਣ ਰਾਜ ‘ਚ ਹੋਣ ਵਾਲੀ ਹਰ ਪ੍ਰਤੀਯੋਗੀ ਪ੍ਰੀਖਿਆ ਵਿਚ ਨਕਲ ਵਿਰੋਧੀ ਕਾਨੂੰਨ ਲਾਗੂ ਕੀਤਾ ਜਾਵੇਗਾ।”

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ,”ਸਾਡੀ ਸਰਕਾਰ ਵੱਲੋਂ ਭੇਜੇ ਗਏ ਦੇਸ਼ ਦੇ ਸਭ ਤੋਂ ਸਖ਼ਤ ‘ਨਕਲ ਵਿਰੋਧੀ ਕਾਨੂੰਨ’ ਆਰਡੀਨੈਂਸ ਨੂੰ ਜਲਦੀ ਪ੍ਰਵਾਨਗੀ ਦੇਣ ਲਈ ਮਾਨਯੋਗ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਜੀ ਦਾ ਤਹਿ ਦਿਲੋਂ ਧੰਨਵਾਦ!” ਧਾਮੀ ਨੇ ਲਿਖਿਆ,”ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ, ਅਸੀਂ ਨਕਲ ਮਾਫੀਆ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਜ਼ਿਕਰਯੋਗ ਹੈ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਵੱਲੋਂ ਵੀਰਵਾਰ ਨੂੰ ਭਰਤੀ ਪ੍ਰੀਖਿਆਵਾਂ ‘ਚ ਧੋਖਾਧੜੀ ਨੂੰ ਰੋਕਣ ਲਈ ਇਕ ਆਰਡੀਨੈਂਸ ਜਾਰੀ ਕਰਨ ਲਈ ਆਪਣੀ ਸਹਿਮਤੀ ਦਿੱਤੀ ਗਈ ਸੀ।ਜਿਸ ਤੋਂ ਬਾਅਦ ਉਤਰਾਖੰਡ ਦੇ ਗਵਰਨਰ ਦੇ ਵੱਲੋਂ ਸ਼ੁੱਕਰਵਾਰ ਦੇਰ ਰਾਤ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਤੁਹਾਨੂੰ ਦੱਸ ਦਈਏ ਕਿ ਹਾਲ ਹੀ ਦੇ ਕੁਝ ਮਹੀਨਿਆਂ ‘ਚ ਉਤਰਾਖੰਡ ਦੇ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਿਸ ਦੇ ਕਾਰਨ ਦੇਹਰਾਦੂਨ ਦੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਬੇਰੁਜ਼ਗਾਰ ਨੌਜਵਾਨ ਸੜਕਾਂ ‘ਤੇ ਉਤਰ ਆਏ ਹਨ।

Leave a Reply

Your email address will not be published.