ਖਰਾਬ ਮੌਸਮ ਨੂੰ ਮੁੱਖ ਰੱਖ ਕੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ – ਜੀਟੀਯੂ
ਖਰਾਬ ਮੌਸਮ ਨੂੰ ਮੁੱਖ ਰੱਖ ਕੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ – ਜੀਟੀਯੂ
ਸਿੱਖਿਆ ਫੋਕਸ, ਚੰਡੀਗੜ੍ਹ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ, ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਆਦਿ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਹਿਰੀ ਧੁੰਦ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਕੂਲਾਂ ਦਾ ਸਮਾਂ 15 ਜਨਵਰੀ ਤੱਕ ਬਦਲਿਆ ਜਾਵੇ ਕਿਉਂਕਿ ਕਿ ਜਿਆਦਾ ਧੁੰਦ ਕਾਰਣ ਬਹੁਤ ਸਾਰੇ ਹਾਦਸ਼ੇ ਵਾਪਰ ਰਹੇ ਹਨ।
ਪਿਛਲੇ ਸਾਲ ਵੀ ਧੁੰਦ ਕਾਰਣ ਬਹੁਤ ਸਾਰੇ ਅਧਿਆਪਕਾਂ ਨੂੰ ਜਾਨ ਤੋਂ ਹੱਥ ਧੋਣੇ ਪਏ ਹਨ। ਉਹਨਾਂ ਕਿਹਾ ਕਿ ਜਦੋਂ ਧੁੰਦ ਕਾਰਨ ਜੀਰੋ ਵਿਜੀਵਿਲਟੀ ਹੋਏ ਤਾਂ ਹਮੇਸ਼ਾ ਸੜਕ ਤੇ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਹੈ।ਧੁੰਦ ਕਾਰਨ ਬੱਚੇ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਇਸ ਕਰਕੇ ਪੰਜਾਬ ਸਿੱਖਿਆ ਵਿਭਾਗ ਨੂੰ ਇੱਕ ਪੱਤਰ ਕੱਢ ਕੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 03 ਵਜੇ ਤੱਕ ਕਰ ਦੇਣਾ ਚਾਹੀਦਾ ਹੈ।
ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਹਲ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਮੁਲਖ ਰਾਜ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।