Latest news

ਅਧਿਆਪਕ ਮਸਲਿਆਂ ਤੇ ਸੰਯੁਕਤ ਅਧਿਆਪਕ ਫਰੰਟ ਨੇ ਕੀਤੀ ਵਿੱਤ ਮੰਤਰੀ ਨਾਲ ਮੀਟਿੰਗ

ਅਧਿਆਪਕ ਮਸਲਿਆਂ ਤੇ ਸੰਯੁਕਤ ਅਧਿਆਪਕ ਫਰੰਟ ਨੇ ਕੀਤੀ ਵਿੱਤ ਮੰਤਰੀ ਨਾਲ ਮੀਟਿੰਗ

ਅਧਿਆਪਕ ਮਸਲਿਆਂ ਤੇ ਸੰਯੁਕਤ ਅਧਿਆਪਕ ਫਰੰਟ ਨੇ ਕੀਤੀ ਵਿੱਤ ਮੰਤਰੀ ਨਾਲ ਮੀਟਿੰਗ

– ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਚਲ ਰਹੀ ਹੈ ਵਿਚਾਰ ਚਰਚਾ – ਵਿੱਤ ਮੰਤਰੀ
– ਕਰਮਚਾਰਿਆਂ ਦੇ ਪੇਂਡੂ ਭੱਤੇ ਸਮੇਤ ਬਾਕੀ 37 ਪ੍ਰਕਾਰ ਦੇ ਭੱਤੇ ਹੋਣਗੇ ਬਹਾਲ

 

 

ਸਿੱਖਿਆ ਫੋਕਸ, ਚੰਡੀਗੜ। ਸੰਯੁਕਤ ਅਧਿਆਪਕ ਫਰੰਟ ਪੰਜਾਬ ਦੀ ਸੂਬਾ ਲੀਡਰਸ਼ਿਪ ਦੀ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੇ ਉੱਚ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਚੰਡੀਗੜ ਵਿਖੇ ਮੀਟਿੰਗ ਹੋਈ।

 

 

 

ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਹੇਠ ਲਿਖੀਆਂ ਵਿੱਤੀ ਮੰਗਾਂ ਤੇ ਹੋਈ ਵਿਚਾਰ ਚਰਚਾ ਕੀਤੀ ਗਈ।

1) 2004 ਇਸ ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਦਾ ਬੁਢਾਪਾ ਸੁਰੱਖਿਅਤ ਕਰਨ ਲਈ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵਿਚਾਰ ਚਰਚਾ ਹੋਈ, ਇਸ ਸਬੰਧੀ ਵਿੱਤ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਵਿਸ਼ੇ ‘ਤੇ ਸਰਕਾਰ ਗੰਭੀਰ ਹੈ ਤੇ ਕਾਨੂੰਨੀ ਕਾਰਵਾਈ ਚੱਲ ਰਹੀ ਹੈ।

2) ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੇਂਡੂ ਭੱਤੇ ਸਮੇਤ 37 ਪ੍ਰਕਾਰ ਦੇ ਹੋਰ ਭੱਤਿਆਂ ਦੇ ਮੁੱਦੇ ‘ਤੇ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਛੇਵੇਂ ਪੇ ਕਮਿਸ਼ਨ ਦੀ ਦੂਜੀ ਰਿਪੋਰਟ ਜਲਦ ਜਾਰੀ ਹੋਵੇਗੀ ਤੇ ਪੇਂਡੂ ਭੱਤੇ ਸਮੇਤ ਬਾਕੀ ਭੱਤੇ ਬਹਾਲ ਕਰਨ ਦਾ ਫੈਸਲਾ ਲਿਆ ਜਾਵੇਗਾ।

ਅਧਿਆਪਕ ਮਸਲਿਆਂ ਤੇ ਸੰਯੁਕਤ ਅਧਿਆਪਕ ਫਰੰਟ ਨੇ ਕੀਤੀ ਵਿੱਤ ਮੰਤਰੀ ਨਾਲ ਮੀਟਿੰਗ

3) ਫਰੰਟ ਦੇ ਆਗੂਆਂ ਵੱਲੋਂ ਏ.ਸੀ.ਪੀ. ਸਕੀਮ ਬਾਰੇ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 3-7-11-15 ਸਾਲਾ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਗਈ, ਇਸ ਬਾਰੇ ਵਿੱਤ ਮੰਤਰੀ ਪੰਜਾਬ ਨੇ ਭਰੋਸਾ ਦਿਵਾਇਆ ਕਿ ਪੇ ਕਮਿਸ਼ਨ ਦੀ ਦੂਜੀ ਰਿਪੋਰਟ ਜਲਦ ਜਾਰੀ ਹੋਣ ‘ਤੇ ਏ.ਸੀ.ਪੀ. ਸਕੀਮ ਨੂੰ ਬਹਾਲ ਕੀਤਾ ਜਾਵੇਗਾ।

4) 180 ਈ.ਟੀ.ਟੀ. ਅਧਿਆਪਕਾਂ ਦੇ ਨਾਲ ਨਾਲ ਹੋਰ ਭਰਤੀਆਂ ਜਿਵੇਂ ਕਿ ਵੇਟਿੰਗ ਲਿਸਟਾਂ ਵਾਲੇ 6060 ਮਾਸਟਰ ਕੇਡਰ, 3582 ਤੇ 5178 ਮਾਸਟਰ ਕੇਡਰ ਦੇ ਅਧਿਆਪਕਾਂ, 873 ਡੀ. ਪੀ.ਈ. ਅਧਿਆਪਕਾਂ ‘ਤੇ ਜਬਰੀ ਥੋਪੇ ਗਏ ਕੇਂਦਰੀ ਸਕੇਲਾਂ ਦੇ ਮਸਲੇ ‘ਤੇ ਬੜੇ ਹੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ, ਵਿੱਤ ਮੰਤਰੀ ਵੱਲੋਂ ਉੱਚ ਅਧਿਕਾਰੀਆਂ ਨੂੰ ਇਸ ਮਸਲੇ ਦਾ ਹੱਲ ਜਲਦ ਕਰਨ ਲਈ ਨਿਰਦੇਸ਼ ਜਾਰੀ ਕੀਤੇ।

5) ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦੀ ਮੰਗ ‘ਤੇ ਵਿੱਤ ਮੰਤਰੀ ਪੰਜਾਬ ਨੇ ਜਲਦ ਬਕਾਇਆ ਕਿਸ਼ਤ ਜਾਰੀ ਕਰਨ ਦਾ ਭਰੋਸਾ ਦਿੱਤਾ।

6) ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ‘ਤੇ ਵਿੱਤ ਮੰਤਰੀ ਨੇ ਹਾਂ ਪੱਖੀ ਰੁੱਖ ਵਿਖਾਇਆ।

7) ਸਿੱਖਿਆ ਵਿਭਾਗ ਵਿੱਚ ਵੱਖ ਵੱਖ ਸਕੀਮਾਂ ਅਧੀਨ ਰੱਖੇ ਹੋਏ ਸਮੂਹ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਤੇ ਭੱਤਿਆਂ ਸਮੇਤ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਮਸਲੇ ਪ੍ਰਤੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ,ਉਨ੍ਹਾਂ ਕਿਹਾ ਕਿ ਕਾਨੂੰਨੀ ਅੜਚਨਾਂ ਨੂੰ ਦੂਰ ਕਰਕੇ ਇਸ ਮਸਲੇ ਦਾ ਯੋਗ ਹੱਲ ਕੱਢਿਆ ਜਾਵੇਗਾ।

8) ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇ ਕਮਿਸ਼ਨ ਦੇ ਲਾਭ ਦਿੰਦੇ ਹੋਏ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਮਸਲਾ ਵਿਚਾਰ ਅਧੀਨ ਹੈ।

9) 8886 ਅਧਿਆਪਕਾਂ ਤੇ 5178 ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਮਸਲੇ ‘ਤੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਇਸ ਮਸਲੇ ਨੂੰ ਵਿਚਾਰਨ ਲਈ ਕਿਹਾ।

10) 17.07.2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਕੇਂਦਰੀ ਪੇਅ ਸਕੇਲ ਰੱਦ ਕਰਕੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਦੀ ਮੰਗ ‘ਤੇ ਵਿੱਤ ਮੰਤਰੀ ਨੇ ਕੋਈ ਸਪੱਸ਼ਟ ਉੱਤਰ ਨਹੀਂ ਦਿੱਤਾ।

ਇਸ ਮੀਟਿੰਗ ਵਿੱਚ ਦਿਗਵਿਜੇਪਾਲ ਸ਼ਰਮਾ, ਰੇਸ਼ਮ ਸਿੰਘ ਬਠਿੰਡਾ, ਵਿਕਾਸ ਗਰਗ ਰਾਮਪੁਰਾ, ਗੁਰਜਿੰਦਰ ਸਿੰਘ ਫਤਹਿਗੜ ਸਾਹਿਬ, ਜਗਤਾਰ ਸਿੰਘ ਝੱਬਰ, ਕਰਮਜੀਤ ਬੋਮਾਲ, ਅੰਤਰਪਾਲ ਗੁਰੂ, ਰਾਜਪਾਲ ਖਨੌਰੀ,ਸ਼ਾਮ ਕੁਮਾਰ ਪਾਤੜਾਂ,ਕਮਲ ਠਾਕੁਰ,ਸੋਹਣ ਸਿੰਘ ਬਰਨਾਲਾ ਤੇ ਦੇਵੀ ਲਾਲ ਹਾਜ਼ਰ ਸਨ।

One thought on “ਅਧਿਆਪਕ ਮਸਲਿਆਂ ਤੇ ਸੰਯੁਕਤ ਅਧਿਆਪਕ ਫਰੰਟ ਨੇ ਕੀਤੀ ਵਿੱਤ ਮੰਤਰੀ ਨਾਲ ਮੀਟਿੰਗ

  • July 22, 2022 at 5:43 pm
    Permalink

    Old pensen lagu kro

    Reply

Leave a Reply

Your email address will not be published.