Latest news

ਪੇ ਕਮਿਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਇਨਾਂ ਕਰਮਚਾਰੀਆਂ ਨੇ ਸ਼ੁਰੂ ਕੀਤੀ ਹੜਤਾਲ

ਪੇ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਇਨਾਂ ਕਰਮਚਾਰੀਆਂ ਨੇ ਸ਼ੁਰੂ ਕੀਤੀ ਹੜਤਾਲ

– ਨਾਨ ਟੀਚਿੰਗ ਸਟਾਫ ਵਲੋਂ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ

ਸਿੱਖਿਆ ਫੋਕਸ, ਚੰਡੀਗੜ੍ਹ। ਛੇਵੇਂ ਪੇ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਨਾਨ ਟੀਚਿੰਗ ਸਟਾਫ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਅੱਜ ਤੋਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤਾ ਜਾਵੇਗਾ। ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿੱਚ ਪਹੁੰਚੇ ਨਾਨ ਟੀਚਿੰਗ ਸਟਾਫ ਵਲੋਂ ਗਡਵਾਸੂ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਦੱਸ ਦਈਏ ਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਅਤੇ ਜਨਰਲ ਸੈਕਟਰੀ ਹਰਪ੍ਰੀਤ ਚੰਦਰਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਛੇਵਾਂ ਪੇ ਕਮਿਸ਼ਨ ਲਾਗੂ ਹੋ ਚੁੱਕਾ ਹੈ ਤੇ ਤੇ ਸੱਤਵੇਂ ਪੇ ਕਮਿਸ਼ਨ ਲਾਗੂ ਕਰਨ ਦੀਆਂ ਸਿਫ਼ਾਰਸ਼ਾਂ ਚੱਲ ਰਹੀਆਂ ਹਨ ਪਰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਨਾਨ ਟੀਚਿੰਗ ਸਟਾਫ ਨੂੰ ਹਲ ਤੱਕ ਛੇਵਾਂ ਪੇ ਕਮਿਸ਼ਨ ਵੀ ਨਹੀਂ ਮਿਲ ਰਿਹਾ।

ਜਿਸ ਦੇ ਵਿਰੋਧ ਵਿੱਚ ਉਹ ਪਹਿਲਾਂ ਵੀ ਕਈ ਵਾਰ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਤੇ ਇਸ ਦਾ ਕੋਈ ਫਰਕ ਨਹੀਂ ਪਿਆ ਜਿਸ ਦੇ ਵਿਰੋਧ ਵਿੱਚ ਅੱਜ ਤੋਂ ਉਹ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਹੜਤਾਲ ਦੇ ਲਈ ਪੂਰਨ ਤੌਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਜ਼ਿੰਮੇਵਾਰ ਹੋਵੇਗੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕਰਨਗੇ।

Leave a Reply

Your email address will not be published.

%d bloggers like this: