ਸਕੂਲ ਮੁੱਖੀਆਂ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ- ਢਿੱਲੋਂ
ਸਕੂਲ ਮੁੱਖੀਆਂ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ- ਢਿੱਲੋਂ
– ਵਿਭਾਗ ਚ ਅਧਿਆਪਕਾਂ ਤੇ ਸਕੂਲਾਂ ਵਿੱਚ ਦਰਜਾ ਚਾਰ ਦੀਆਂ ਆਸਾਮੀਆਂ ਤੋਂ ਲੈ ਕੇ ਡੀਈਓ ਦੀਆਂ ਆਸਾਮੀਆਂ ਹਨ ਖਾਲੀ
ਸਿੱਖਿਆ ਫੋਕਸ, ਚੰਡੀਗੜ੍ਹ। ਲੈਕਚਰਾਰ ਕੇਡਰ ਯੂਨੀਅਨ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਵੱਡੇ ਜ਼ਿਲਾ ਲੁਧਿਆਣਾ ਵਿੱਚ ਪਿਛਲੇ ਕਾਫੀ ਸਮੇਂ ਤੋਂ ਸਕੂਲ ਮੁੱਖੀ ਅਤੇ 20 ਤੋਂ ਵੱਧ ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ ਹਨ। ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ (ਡੀਈਓ) ਦੀ ਆਸਾਮੀ 31 ਜਨਵਰੀ 2022 ਤੋਂ ਖਾਲੀ ਹੈ।
ਸਿੱਖਿਆ ਦਫ਼ਤਰਾਂ ਵਿੱਚ ਵੀ ਪੂਰਾ ਦਫ਼ਤਰੀ ਅਮਲਾ ਨਹੀਂ ਹੈ। ਸਕੂਲਾਂ ਵਿੱਚ ਦਰਜਾ ਚਾਰ ਦੀਆਂ ਆਸਾਮੀਆਂ ਵੀ ਖਾਲੀ ਪਈਆਂ ਹਨ। ਸਿੱਖਿਆ ਵਿਭਾਗ ਵਿੱਚ ਵੱਡੀ ਪੱਧਰ ਤੇ ਆਸਾਮੀਆਂ ਖਾਲੀ ਹੋਣ ਕਾਰਨ ਦਫ਼ਤਰੀ ਕੰਮ ਕਾਜ ਅਤੇ ਸਕੂਲੀ ਵਿਦਿਆ ਤੇ ਅਸਰ ਪੈ ਰਿਹਾ ਹੈ।
ਯੂਨੀਅਨ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਸਮੂਚੇ ਪੰਜਾਬ ਵਾਸੀਆਂ ਅਤੇ ਖਾਸ ਕਰ ਅਧਿਆਪਕ ਵਰਗ ਨੂੰ ਬਹੁਤ ੳਮੀਦਾਂ ਹਨ। ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ੳਨ੍ਹਾ ਕਿਹਾ ਕਿ ਜ਼ਲਦ ਤੋਂ ਜ਼ਲਦ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਅਤੇ ਮਾਸਟਰ ਕੇਡਰ ਤੋਂ ਲੈਕਚਰਾਰਾਂ ਦੀਆਂ ਪਦਉਨਤੀਆਂ ਕੀਤੀਆਂ ਜਾਣ ਅਤੇ ਪੰਜਾਬ ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਖਾਲੀ ਅਸਾਮੀਆਂ ਵੀ ਪਹਿਲ ਦੇ ਅਧਾਰ ਤੇ ਭਰੀਆਂ ਜਾਣ।
ਇਸ ਸਮੇਂ ਯੂਨੀਅਨ ਦੇ ਜਨਰਲ ਸਕੱਤਰ ਜਸਪਾਲ ਸਿੰਘ ਹੰਬੜਾਂ, ਕੁਲਜੀਤ ਸਿੰਘ, ਜਗਦੀਪ ਸਿੰਘ, ਦਵਿੰਦਰ ਸਿੰਘ ਗੁਰੂ, ਹਰਦੀਪ ਸਿੰਘ ਪਮਾਲ, ਰਵੀ ਬਹਿਲ, ਜਤਿੰਦਰ ਸਿੰਘ, ਅਤੇ ਰਮਨਦੀਪ ਸਿੰਘ ਧਮੋਟ ਵੀ ਹਾਜ਼ਰ ਸਨ।